For the best experience, open
https://m.punjabitribuneonline.com
on your mobile browser.
Advertisement

‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਮਸ਼ਾਲ ਮਾਰਚ ਦਾ ਨਿੱਘਾ ਸਵਾਗਤ

07:21 AM Aug 30, 2024 IST
‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਮਸ਼ਾਲ ਮਾਰਚ ਦਾ ਨਿੱਘਾ ਸਵਾਗਤ
ਪਿੰਡ ਭੈਣੀਬਾਘਾ ’ਚ ਮਸ਼ਾਲ ਮਾਰਚ ਦਾ ਸਵਾਗਤ ਕਰਦੇ ਹੋਏ ਡੀਸੀ ਕੁਲਵੰਤ ਸਿੰਘ। -ਫੋਟੋ: ਸੁਰੇਸ਼
Advertisement

ਪੱਤਰ ਪ੍ਰੇਰਕ
ਮਾਨਸਾ, 29 ਅਗਸਤ
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਿਛਲੇ ਦੋ ਸਾਲ ਦੀ ਸਫਲਤਾਂ ਤੋਂ ਮਗਰੋਂ ਇਸ ਸਾਲ ਸੀਜ਼ਨ-3 ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਕੀਤਾ ਜਾ ਰਿਹਾ ਹੈ। ਇਹ ਮਾਰਚ ਵੱਖ-ਵੱਖ ਜ਼ਿਲ੍ਹਿਆਂ ਤੋਂ ਹੁੰਦਾ ਹੋਇਆ ਅੱਜ ਜ਼ਿਲ੍ਹਾ ਬਠਿੰਡਾ ਤੋਂ ਜ਼ਿਲ੍ਹਾ ਮਾਨਸਾ ਵਿੱਚ ਦਾਖ਼ਲ ਹੋਇਆ, ਜਿਥੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਮਸ਼ਾਲ ਮਾਰਚ ਦਾ ਸਵਾਗਤ ਕੀਤਾ।
ਮਸ਼ਾਲ ਮਾਰਚ ਦੇ ਸਵਾਗਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀਬਾਘਾ ਵਿਖੇ ਰੱਖੇ ਸਮਾਗਮ ’ਚ ਐਸਐਸਪੀ ਭਾਗੀਰਥ ਸਿੰਘ ਮੀਨਾ, ਐਸਡੀਐਮ ਮਨਜੀਤ ਸਿੰਘ ਰਾਜਲਾ, ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ,ਗੁਰਪ੍ਰੀਤ ਸਿੰਘ ਭੁੱਚਰ, ਚੁਸ਼ਪਿੰਦਰਬੀਰ ਚਹਿਲ, ਓਲੰਪੀਅਨ ਵਿਜੈਵੀਰ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ, ਖਿਡਾਰੀ ਤੇ ਪਤਵੰਤੇ ਸ਼ਾਮਲ ਹੋਏ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਜ਼ਿਲ੍ਹਾ ਮਾਨਸਾ ’ਚ ਬਲਾਕ ਪੱਧਰੀ ਖੇਡਾਂ 2 ਸਤੰਬਰ ਤੋਂ 10 ਸਤੰਬਰ ਤੱਕ ਫੁਟਬਾਲ, ਕਬੱਡੀ (ਨੈਸ਼ਨਲ ਸਟਾਇਲ ਤੇ ਸਰਕਲ ਸਟਾਇਲ), ਖੋ-ਖੋ, ਅਥਲੈਟਿਕਸ, ਵਾਲੀਬਾਲ (ਸਮੈਸਿੰਗ) ਅਤੇ ਵਾਲੀਬਾਲ (ਸ਼ੂਟਿੰਗ) ਕਰਵਾਈਆਂ ਜਾ ਰਹੀਆਂ ਹਨ ਅਤੇ ਜ਼ਿਲ੍ਹਾ ਪੱਧਰੀ ਖੇਡਾਂ 15 ਸਤੰਬਰ ਤੋਂ 20 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਬਠਿੰਡਾ (ਸ਼ਹਿਰੀ) ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ‘ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ 3’ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਸਥਾਨਕ ਭਾਈ ਘਨੱਈਆ ਚੌਕ ਵਿਖੇ ਪਹੁੰਚਣ ਵਾਲੀ ਮਸ਼ਾਲ ਮਾਰਚ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮਸ਼ਾਲ ਮਾਰਚ ਦਾ ਭਾਈ ਘਨੱਈਆ ਚੌਕ ਤੋਂ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਪਹੁੰਚਣ ’ਤੇ ਡੀਸੀ ਜਸਪ੍ਰੀਤ ਸਿੰਘ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਭਰਵਾਂ ਸਵਾਗਤ ਕੀਤਾ। ਉਨ੍ਹਾਂ ਨਾਲ ਨਿਗਮ ਕਮਿਸ਼ਨਰ ਰਾਹੁਲ, ਐਸਡੀਐਮ ਇਨਾਯਤ ਆਦਿ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement
Author Image

sanam grng

View all posts

Advertisement