ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹਫ਼ਤੇ ਦਾ ਅਲਟੀਮੇਟਮ

07:51 AM Jun 18, 2024 IST
ਬੁਢਲਾਡਾ ਵਿੱਚ ਵਿਧਾਇਕ ਦੇ ਘਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਲੋਕ।

ਜੋਗਿੰਦਰ ਸਿੰਘ ਮਾਨ
ਮਾਨਸਾ, 17 ਜੂਨ
ਮਾਨਸਾ ਨੇੜਲੇ ਪਿੰਡ ਅਹਿਮਦਪੁਰ ਵਿੱਚ ਵਾਪਰੇ ਦੋਹਰੇ ਕਤਲ ਕਾਂਡ ਦੇ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਥਾਣਾ ਸਿਟੀ ਬੁਢਲਾਡਾ ਦੇ ਗੇਟ ਅੱਗੇ ਪੱਕਾ ਮੋਰਚਾ ਅੱਜ 60ਵੇਂ ਦਿਨ ਵੀ ਜਾਰੀ ਰਿਹਾ। ਇਸ ਦੇ ਨਾਲ ਹੀ ਮੁਲਜ਼ਮਾਂ ਨੂੰ ਫੜ੍ਹਨ ਦੀ ਮੰਗ ਨੂੰ ਲੈ ਕੇ ਬੁਢਲਾਡਾ ਸ਼ਹਿਰ ਦੀ ਦਾਣਾ ਮੰਡੀ ਵਿੱਚ ਵੱਡਾ ਇਕੱਠ ਕਰਕੇ ਕੱਢੀ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪੰਜ ਮਹੀਨੇ ਬੀਤਣ ਦੇ ਬਾਵਜੂਦ ਵੀ ਪੁਲੀਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਰੈਲੀ ਕਰਨ ਤੋਂ ਬਾਅਦ ਸ਼ਹਿਰ ਦੇ ਅੰਦਰ ਰੋਸ ਮਾਰਚ ਕਰ ਕੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦੇ ਘਰ ਅੱਗੇ ਜਾਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।
ਕਿਸਾਨ ਆਗੂ ਨੇ ਪੁਲੀਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਇੱਕ ਹਫ਼ਤੇ ਤੱਕ ਦੋਸ਼ੀਆਂ ਨੂੰ ਫੜ੍ਹ ਕੇ ਜੇਲ੍ਹ ਨਾ ਭੇਜਿਆ ਗਿਆ ਤਾਂ ਅਗਲਾ ਐਕਸ਼ਨ ਸਖ਼ਤ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਤੱਕ ਕਤਲ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨਾ ਚਿਰ ਮੋਰਚਾ ਜਾਰੀ ਰਹੇਗਾ।

Advertisement

Advertisement