For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਾ ਵੜਿੰਗ ਵੱਲੋਂ ਦਰਜਨਾਂ ਪਿੰਡਾਂ ਦਾ ਤੂਫ਼ਾਨੀ ਦੌਰਾ

07:19 AM Mar 30, 2024 IST
ਅੰਮ੍ਰਿਤਾ ਵੜਿੰਗ ਵੱਲੋਂ ਦਰਜਨਾਂ ਪਿੰਡਾਂ ਦਾ ਤੂਫ਼ਾਨੀ ਦੌਰਾ
ਪਿੰਡ ਮਹਿਮਾ ਸਰਕਾਰੀ ਵਿੱਚ ਇਕੱਠ ਨੂੰ ਸੰਬੋਧਨ ਕਰਦੀ ਹੋਈ ਅੰਮ੍ਰਿਤਾ ਵੜਿੰਗ।- ਫੋਟੋ: ਪੰਜਾਬੀ ਟ੍ਰਿਬਿਊਨ
Advertisement

ਮਨੋਜ ਸ਼ਰਮਾ
ਗੋਨਿਆਣਾ ਮੰਡੀ, 29 ਮਾਰਚ
ਲੋਕ ਸਭਾ ਹਲਕੇ ਬਠਿੰਡਾ ਤੋਂ ਕਾਂਗਰਸ ਦੀ ਸੰਭਾਵੀ ਉਮੀਦਵਾਰ ਅਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਅੱਜ ਗੋਨਿਆਣਾ ਬਲਾਕ ਦੇ ਦਰਜਨਾਂ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਮੌਕੇ ਹਲਕਾ ਭੁੱਚੋ ਦੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਤੇ ਬਲਾਕ ਸਮਿਤੀ ਗੋਨਿਆਣਾ ਦੇ ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਲੱਖਾ ਅਤੇ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਕੌਣੀ ਹਾਜ਼ਰ ਸਨ। ਇਸ ਮੌਕੇ ਬੀਬਾ ਵੜਿੰਗ ਨੇ ਕੋਠੇ ਕੋਰ ਸਿੰਘ ਵਾਲੇ, ਅਬਲੂ, ਗੰਗਾ, ਦਾਨ ਸਿੰਘ ਵਾਲਾ ਬਲਹਾੜ ਮਹਿਮਾ, ਮਹਿਮਾ ਸਵਾਈ, ਮਹਿਮਾ ਸਰਕਾਰੀ ਮਹਿਮਾ ਸਰਜਾ ਅਕਲੀਆ ਕਲਾਂ, ਕੋਠੇ ਇੰਦਰ ਸਿੰਘ ਵਾਲੇ ਆਦਿ ਪਿੰਡਾਂ ਦੇ ਤੂਫਾਨੀ ਦੌਰੇ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਬਾਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ’ਤੇ ਰਗੜੇ ਲਾਏ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਕਾਲੇ ਕਨੂੰਨਾਂ ਦੇ ਖਿਲਾਫ ਕਾਂਗਰਸੀ ਉਮੀਦਵਾਰ ਨੂੰ ਜਿਤਾਉਣਾ ਜ਼ਰੂਰੀ ਹੈ। ਉਨ੍ਹਾਂ ਬੀਬਾ ਹਰਸਿਮਰਤ ਕੌਰ ਬਾਦਲ ’ਤੇ ਵਰ੍ਹਦਿਆਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਹਰਸਿਮਰਤ ਬਾਦਲ ਨੂੰ ਤਿੰਨ ਵਾਰ ਲੋਕ ਸਭਾ ਵਿੱਚ ਚੋਣਾਂ ਜਿੱਤਾ ਕੇ ਭੇਜਿਆ ਪਰ ਉਨ੍ਹਾਂ ਕਾਲੇ ਕਾਨੂੰਨਾਂ ’ਤੇ ਹਸਤਾਖਰ ਕਰ ਕੇ ਪੰਜਾਬ ਨਾਲ ਧਰੋਹ ਕਮਾਇਆ ਹੈ। ਉਨ੍ਹਾਂ ਕਾਂਗਰਸ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕਰਦਇਆਂ ਕਿਹਾ ਕਿ ਗੁਰੂ ਦੀ ਬੇਅਦਬੀ ਅਤੇ ਕਾਲੇ ਕਾਨੂੰਨਾਂ ਦੀ ਹਾਮੀ ਰਹੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾਈ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸੀ ਇੱਕੋ-ਇੱੱਕ ਪਾਰਟੀ ਹੈ ਜੋ ਕਿਸਾਨਾਂ ਮਜ਼ਦੂਰਾਂ ਦੀ ਪਾਰਟੀ ਹੈ।
ਉਨ੍ਹਾਂ ਭਾਜਪਾ ਬਾਰੇ ਕਿਹਾ ਕਿ ਕਾਲੇ ਕਾਨੂੰਨ ਲਿਆਉਣ ਵਾਲੀ ਭਾਜਪਾ ਨੇ ਕਿਸਾਨਾਂ ਨੂੰ ਮੁੜ ਬਾਰਡਰਾਂ ’ਤੇ ਬੈਠਣ ਲਈ ਮਜਬੂਰ ਕਰ ਦਿੱਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×