ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹੁਰਿਆਂ ਤੋਂ ਤੰਗ ਔਰਤ ਵੱਲੋਂ ਇਨਸਾਫ਼ ਦੀ ਮੰਗ

07:37 AM Sep 22, 2024 IST

ਰਮੇਸ਼ ਭਾਰਦਵਾਜ
ਲਹਿਰਾਗਾਗਾ, 21 ਸਤੰਬਰ
ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਗੁਰਪ੍ਰੀਤ ਕੌਰ ਪੁੱਤਰੀ ਯਾਦਵਿੰਦਰ ਸਿੰਘ ਵਾਸੀ ਲਹਿਲ ਖੁਰਦ ਨੇ ਆਪਣੇ ਪਤੀ ਤੇ ਹੋਰ ਪਰਿਵਾਰਕ ਮੈਂਬਰਾਂ ’ਤੇ ਦਾਜ ਮੰਗਣ ਅਤੇ ਕੁੱਟਮਾਰ ਦੇ ਦੋਸ਼ ਲਾਏ ਹਨ। ਪੀੜਤ ਲੜਕੀ ਦੇ ਹੱਕ ’ਚ ਬੀਕੇਯੂ ਏਕਤਾ (ਉਗਰਾਹਾਂ) ਦੇ ਆਗੂਟਾ ਨੇ ਡੀਐੱਸਪੀ ਲਹਿਰਾਗਾਗਾ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੀੜਤ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਸੱਸ-ਸਾਹੁਰਾ, ਨਣਦ ਅਤੇ ਪਤੀ ਦੀ ਪੁੱਤਰ ਦੀ ਚਾਹਤ ਪੂਰੀ ਨਾ ਹੋਣ ਕਰ ਕੇ ਉਸ ਦੀ ਕੁੱਟਮਾਰ ਕਰਦੇ ਹਨ। ਹੁਣ ਉਹ ਪੀੜਤ ਦੇ ਪੇਕਿਆਂ ਤੋਂ ਸਕਾਰਪੀਓ ਗੱਡੀ ਦੀ ਮੰਗ ਕਰਨ ਲੱਗੇ ਹਨ। ਉਸ ਨੇ ਦੋਸ਼ ਲਾਇਆ ਉਸ ਦੀ ਕੁੱਟਮਾਰ ਕਰਨ ਕਰ ਕੇ ਉਸ ਦੇ ਪੇਟ ਵਿਚਲੇ ਬੱਚੇ ਦੀ ਵੀ ਮੌਤ ਹੋ ਗਈ।
ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਇਨਸਾਫ਼ ਲੈਣ ਲਈ ਜ਼ਿਲ੍ਹਾ ਪੁਲੀਸ ਮੁਖੀ ਨੂੰ 11 ਜੂਨ ਨੂੰ ਦਰਖ਼ਾਸਤ ਦਿੱਤੀ ਸੀ ਜੋ ਉਨ੍ਹਾਂ ਨੇ ਪੜਤਾਲ ਲਈ ਡੀਐੱਸਪੀ ਲਹਿਰਾਗਾਗਾ ਨੂੰ ਭੇਜੀ ਸੀ।
ਇਸ ਮਾਮਲੇ ਸਬੰਧੀ ਬੀਕੇਯੂ ਏਕਤਾ ਉਗਰਾਹਾਂ ਇਕਾਈ ਲੇਹਲ਼ ਖੁਰਦ ਦੇ ਪ੍ਰਧਾਨ ਜਗਦੀਪ ਸਿੰਘ, ਮੀਤ ਪ੍ਰਧਾਨ ਬਲਦੀਪ ਸਿੰਘ, ਖਜਾਨਚੀ ਜੈਦੀਪ ਸਿੰਘ ਆਦਿ ਨੇ ਕਿਹਾ ਕਿ ਜੇ ਪੀੜਤ ਲੜਕੀ ਨੂੰ ਇਨਸਾਫ਼ ਨਹੀਂ ਮਿਲਦਾ ਤਾਂ ਜਥੇਬੰਦੀ ਵੱਲੋਂ ਉਸ ਦੇ ਹੱਕ ਵਿੱਚ ਖੜ੍ਹਦਿਆਂ 24 ਸਤੰਬਰ ਨੂੰ ਡੀਐੱਸਪੀ ਲਹਿਰਾਗਾਗਾ ਦੇ ਦਫ਼ਤਰ ਅੱਗੇ ਧਰਨਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਉਧਰ, ਡੀਐੱਸਪੀ ਲਹਿਰਾਗਾਗਾ ਦੀਪਇੰਦਰ ਸਿੰਘ ਜੇਜੀ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ।

Advertisement

Advertisement