ਬੱਸ ਦੀ ਫੇਟ ਵੱਜਣ ਕਾਰਨ ਔਰਤ ਦੀ ਮੌਤ
06:53 AM Oct 01, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 30 ਸਤੰਬਰ
ਤਰਨ ਤਾਰਨ-ਅੰਮ੍ਰਿਤਸਰ ਸੜਕ ’ਤੇ ਬੀਤੇ ਕੱਲ੍ਹ ਸੜਕ ਹਾਦਸੇ ਵਿੱਚ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ (ਬਾਬਾ ਸ਼ਹੀਦਾਂ) ਅੰਮ੍ਰਿਤਸਰ ਮੱਥਾ ਟੇਕਣ ਲਈ ਜਾ ਰਹੀ ਸੰਗਤ ਦੇ ਆਟੋ ਨੂੰ ਪਿੱਛੋਂ ਆਉਂਦੀ ਬੱਸ ਨੇ ਫੇਟ ਮਾਰ ਦਿੱਤੀ। ਇਸ ਕਾਰਨ ਆਟੋ ਸਵਾਰ ਔਰਤ ਦੀ ਮੌਤ ਹੋ ਗਈ ਜਦੋਂਕਿ ਚਾਰ ਔਰਤਾਂ ਜ਼ਖ਼ਮੀ ਹੋ ਗਈਆਂ। ਮ੍ਰਿਤਕ ਮਹਿਲਾ ਦੀ ਸ਼ਨਾਖਤ ਹਰਜਿੰਦਰ ਕੌਰ (35) ਦੇ ਤੌਰ ’ਤੇ ਕੀਤੀ ਗਈ ਹੈ। ਬੱਸ ਦਾ ਡਰਾਈਵਰ ਮੌਕੇ ਤੋਂ ਬੱਸ ਸਮੇਤ ਫਰਾਰ ਹੋ ਗਿਆ| ਸਥਾਨਕ ਥਾਣਾ ਸਿਟੀ ਦੇ ਏਐੱਸਆਈ ਗੁਰਦੀਪ ਸਿੰਘ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਬੀਐੱਨਐੱਸ ਦੀ ਦਫ਼ਾ 106 (2), 28 ਅਧੀਨ ਕੇਸ ਦਰਜ ਕੀਤਾ ਹੈ|
Advertisement
Advertisement