ਟਰੱਕ ਦੀ ਫੇਟ ਲੱਗਣ ਕਾਰਨ ਔਰਤ ਦੀ ਮੌਤ
07:25 AM Jul 02, 2024 IST
ਜਲੰਧਰ (ਪੱਤਰ ਪ੍ਰੇਰਕ):
Advertisement
ਇੱਥੋਂ ਦੀ ਪੁਰਾਣੀ ਦਾਣਾ ਮੰਡੀ ਵਿੱਚ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਇੱਕ ਔਰਤ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਮੁਨੀਆ ਵਜੋਂ ਹੋਈ ਹੈ, ਜੋ ਕਈ ਸਾਲਾਂ ਤੋਂ ਦਾਣਾ ਮੰਡੀ ’ਚ ਰਹਿ ਰਹੀ ਸੀ। ਮਾਮਲੇ ਦੀ ਜਾਂਚ ਲਈ ਪੁੱਜੀ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਮੁਨੀਆ ਨਾਲ ਰਹਿਣ ਵਾਲੀ ਔਰਤ ਨੀਲੋ ਨੇ ਦੱਸਿਆ ਕਿ ਮੰਡੀ ਵਿੱਚ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਤੁਰੰਤ ਬਾਅਦ ਉਸ ਦੀ ਮੌਤ ਹੋ ਗਈ ਤੇ ਵਾਹਨ ਚਾਲਕ ਫਰਾਰ ਹੋ ਗਿਆ। ਫਿਲਹਾਲ ਮਾਮਲੇ ਦੀ ਜਾਂਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਕਰ ਰਹੀ ਹੈ। ਪੁਲੀਸ ਅਨੁਸਾਰ ਸੀਸੀਟੀਵੀ ਦੇ ਆਧਾਰ ’ਤੇ ਟਰੱਕ ਚਾਲਕ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Advertisement
Advertisement