ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ’ਚ ਮਹਿਲਾ ਦੀ ਮੌਤ

07:27 AM Mar 29, 2024 IST
featuredImage featuredImage

ਪੱਤਰ ਪ੍ਰੇਰਕ
ਚੇਤਨਪੁਰਾ, 28 ਮਾਰਚ
ਹਿਮਾਚਲ ਪ੍ਰਦੇਸ਼ ’ਚ ਸਥਿਤ ਬਾਬਾ ਵਡਭਾਗ ਸਿੰਘ ਦੇ ਸਥਾਨ ਤੋਂ ਯਾਤਰਾ ਕਰਕੇ ਪਰਤ ਰਹੇ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਪਰਿਵਾਰ ਨਾਲ ਵੱਡਾ ਸੜਕ ਹਾਦਸਾ ਵਾਪਰ ਜਾਣ ਕਰ ਕੇ ਇੱਕ ਔਰਤ ਦੀ ਮੌਤ ਹੋ ਗਈ ਤੇ 6 ਹੋਰ ਜੀਅ ਜ਼ਖਮੀ ਹੋ ਗਏ। ਪਿੰਡ ਜਗਦੇਵ ਕਲਾਂ ਦੇ ਵਸਨੀਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਬਲਰਾਜ ਕੌਰ ਆਪਣੇ ਮਾਂ, ਪਿਓ, ਭਰਾ ਤੇ ਬੱਚਿਆਂ ਸਮੇਤ ਬਾਬਾ ਵਡਭਾਗ ਸਿੰਘ ਦੀ ਯਾਤਰਾ ’ਤੇ ਗਏ ਸਨ ਤੇ ਹਿਮਾਚਲ ਪ੍ਰਦੇਸ਼ ਤੋਂ ਵਾਪਸ ਆਉਂਦੇ ਸਮੇਂ ਟਾਂਡਾ ਨੇੜੇ ਉਨ੍ਹਾਂ ਦੀ ਕਾਰ ਦਾ ਟਰੱਕ ਨਾਲ ਐਕਸੀਡੈਂਟ ਹੋ ਗਿਆ, ਉਸ ਦੀ ਪਤਨੀ ਸਮੇਤ ਪੂਰਾ ਪਰਿਵਾਰ ਗੰਭੀਰ ’ਚ ਜ਼ਖਮੀ ਹੋ ਗਿਆ ਤੇ ਇਲਾਜ ਦੌਰਾਨ ਉਸ ਦੀ ਪਤਨੀ ਬਲਰਾਜ ਕੌਰ ਦੀ ਮੌਤ ਹੋ ਗਈ ਤੇ ਉਸ ਦੇ ਬੱਚੇ, ਸੱਸ ਤੇ ਸਹੁਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

Advertisement

Advertisement