ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਵਿੱਚ ਔਰਤ ਦੀ ਮੌਤ

07:41 AM Jun 21, 2024 IST
ਮ੍ਰਿਤਕਾ ਮੀਨਾ ਕੁਮਾਰੀ ਦੀ ਫਾਈਲ ਫੋਟੋ।

ਪੱਤਰ ਪ੍ਰੇਰਕ
ਪਠਾਨਕੋਟ, 20 ਜੂਨ
ਇੱਕ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਗਈ ਇੱਕ ਔਰਤ ਦੀ ਉਸ ਸਮੇਂ ਦਰਦਨਾਕ ਮੌਤ ਹੋ ਗਈ ਜਦੋਂ ਉਹ ਜਿਸ ਆਟੋ ਵਿੱਚ ਬੈਠੀ ਸੀ, ਉਸ ਨੂੰ ਪਿੱਛਿਓਂ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਪੁਲੀਸ ਵੱਲੋਂ ਟਰੱਕ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੂੰ ਸ਼ਿਕਾਇਤ ਦਿੰਦਿਆਂ ਪਿੰਡ ਬੁੰਗਲ ਵਾਸੀ ਸ਼ੀਤਲ ਨੇ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦੇ ਰਿਸ਼ਤੇਦਾਰ ਦਾ ਪਿੰਡ ਕੁੰਡੇ ਫਿਰੋਜ਼ਪੁਰ ਵਿੱਚ ਦਸਵਾਂ (ਭੋਗ) ਸੀ ਅਤੇ ਉਹ ਆਪਣੇ ਰਿਸ਼ਤੇਦਾਰਾਂ ਨਾਲ ਭੋਗ ਸਮਾਗਮ ’ਚ ਸ਼ਾਮਲ ਹੋਣ ਮਗਰੋਂ ਵਾਪਸ ਆਉਣ ਲਈ ਆਟੋ ਵਿੱਚ ਬੈਠੇ ਸਨ।
ਉਸ ਨੇ ਦੱਸਿਆ ਕਿ ਜਦੋਂ ਉਹ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਬਾਰਠ ਸਾਹਿਬ ਕੋਲ ਉਦੇ ਪੈਲੇਸ ਦੇ ਸਾਹਮਣੇ ਪੁੱਜੇ ਤਾਂ ਇੱਕ ਟਰੱਕ ਝਾਖੋਲਾਹੜੀ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆਇਆ ਤੇ ਆਟੋ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੌਰਾਨ ਆਟੋ ਵਿੱਚ ਸਵਾਰ ਸਾਰੇ ਗੰਭੀਰ ਜ਼ਖਮੀ ਹੋ ਗਏ ਅਤੇ ਲੋਕਾਂ ਨੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਪਹੁੰਚਾਇਆ। ਇਸ ਹਾਦਸੇ ਵਿੱਚ ਮੀਨਾ ਕੁਮਾਰੀ ਦੀ ਮੌਤ ਹੋ ਗਈ।
ਸੂਚਨਾ ਮਿਲਣ ’ਤੇ ਸਦਰ ਥਾਣੇ ਦੀ ਪੁਲੀਸ ਮੌਕੇ ਉੱਤੇ ਪੁੱਜੀ ਅਤੇ ਉਨ੍ਹਾਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਵਿੱਚ ਭੇਜ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ ਜਦਕਿ ਭਲਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

Advertisement

Advertisement
Advertisement