ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੈਕਟਰੀ ਵਿੱਚ ਤੇਜ਼ਾਬ ਨਾਲ ਝੁਲਸੀ ਔਰਤ ਦੀ ਮੌਤ

07:07 AM Oct 18, 2024 IST

ਪੱਤਰ ਪ੍ਰੇਰਕ
ਜਲੰਧਰ, 17 ਅਕਤੂਬਰ
ਦੋ ਦਿਨ ਪਹਿਲਾਂ ਕੈਮੀਕਲ ਫੈਕਟਰੀ ’ਚ ਕੰਮ ਕਰਦਿਆਂ ਕਥਿਤ ਤੌਰ ’ਤੇ ਝੁਲਸੀ ਬਜ਼ੁਰਗ ਪਰਵਾਸੀ ਔਰਤ ਨਿਰਮਾਇਆ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਔਰਤ ਦੇ ਪੁੱਤਰ ਓਮ ਬਹਾਦਰ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਉਸ ਦੀ ਮਾਂ ਨਿਰਮਾਇਆ ਫੈਕਟਰੀ ’ਚ ਕੰਮ ’ਤੇ ਲੱਗੀ ਸੀ ਅਤੇ ਕੰਮ ਕਰਦਿਆਂ ਤੇਜ਼ਾਬ ਨਾਲ ਝੁਲਸ ਗਈ ਸੀ ਜਿਸ ਦਾ ਪਹਿਲਾਂ ਫੈਕਟਰੀ ’ਚ ਹੀ ਇਲਾਜ ਕੀਤਾ ਗਿਆ ਪਰ ਉਸ ਨੂੰ ਫਿਰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਜਵਾਬ ਮਿਲਣ ’ਤੇ ਉਸ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਫੈਕਟਰੀ ਦੇ ਮਾਲਕ ਵਿਜੇ ਧੀਮਾਨ ਦਾ ਕਹਿਣਾ ਹੈ ਕਿ ਮੈਡੀਕਲ ਰਿਪੋਰਟਾਂ ਅਨੁਸਾਰ ਔਰਤ ਦੀ ਮੌਤ ਝੁਲਸਣ ਨਾਲ ਨਹੀਂ ਹੋਈ ਬਲਕਿ ਉਸ ਨੂੰ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋਣ ਕਰ ਕੇ ਉਸ ਦੀ ਮੌਤ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਔਰਤ ਦਾ ਇਲਾਜ ਕਰਵਾਇਆ ਗਿਆ ਸੀ ਪਰ ਬਦਕਿਸਮਤੀ ਨਾਲ ਉਸ ਨੂੰ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋਣ ਕਰਕੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਹ ਪਰਿਵਾਰਕ ਮੈਂਬਰਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ।

Advertisement

Advertisement