ਘਰ ’ਚ ਸੁੱਤੀ ਪਈ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ
10:13 AM Jul 14, 2024 IST
Advertisement
ਨਵੀਂ ਦਿੱਲੀ: ਉੱਤਰ-ਪੂਰਬੀ ਦਿੱਲੀ ’ਚ ਘਰ ’ਚ ਸੁੱਤੀ ਇੱਕ 50 ਸਾਲਾ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਔਰਤ ਦੀ ਪਛਾਣ ਸ਼ਕੀਲਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦੇ ਖੱਬੇ ਮੋਢੇ ’ਤੇ ਗੋਲੀ ਲੱਗੀ ਹੈ। ਡਿਪਟੀ ਕਮਿਸ਼ਨਰ ਜੋਏ ਟਿਰਕੀ ਨੇ ਦੱਸਿਆ ਕਿ ਘਟਨਾ ਸਵੇਰੇ 2 ਵਜੇ ਜਨਤਾ ਮਜ਼ਦੂਰ ਕਲੋਨੀ ਵਿੱਚ ਵਾਪਰੀ। ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋ ਵਿਅਕਤੀ ਸ਼ਕੀਲਾ ਦੇ ਘਰ ਆਏ ਅਤੇ ਉਨ੍ਹਾਂ ਗੋਲੀਆਂ ਚਲਾਈਆਂ। ਮ੍ਰਿਤਕ ਮਹਿਲਾ ਦੇ ਪੁੱਤਰ ਮੁਹੰਮਦ ਇਸ਼ਤਕਾਰ ਦੀ ਸ਼ਿਕਾਇਤ ’ਤੇ ਵੈਲਕਮ ਥਾਣੇ ’ਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ਕੀਲਾ ਦਾ ਪੁੱਤਰ ਇੱਕ ਕੋਰੀਅਰ ਕੰਪਨੀ ਵਿੱਚ ਕੰਮ ਕਰਦਾ ਹੈ ਪਰ ਉਹ ਪਿਛਲੇ ਪੰਜ ਮਹੀਨਿਆਂ ਤੋਂ ਬੇਰੁਜ਼ਗਾਰ ਹੈ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। -ਪੀਟੀਆਈ
Advertisement
Advertisement
Advertisement