ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਲਵਾਣੂ ਨੇੜੇ ਨਹਿਰ ’ਚ ਨਾਰੀਅਲ ਤਾਰਦਿਆਂ ਔਰਤ ਬੱਚੇ ਸਣੇ ਰੁੜ੍ਹੀ

08:28 AM Jan 16, 2024 IST

ਅਸ਼ਵਨੀ ਗਰਗ
ਸਮਾਣਾ, 15 ਜਨਵਰੀ
ਇੱਥੋਂ ਨੇੜਲੇ ਪਿੰਡ ਕਲਵਾਣੂ ਨੇੜੇ ਭਾਖੜਾ ਨਹਿਰ ’ਚ ਨਾਰੀਅਲ ਤਾਰਨ ਮੌਕੇ ਪੈਰ ਤਿਲਕਣ ਕਾਰਨ ਇੱਕ ਮਹਿਲਾ ਆਪਣੇ ਡੇਢ ਸਾਲ ਦੇ ਬੱਚੇ ਸਣੇ ਨਹਿਰ ਵਿਚ ਰੁੜ੍ਹ ਗਈ। ਸੂਚਨਾ ਮਿਲਣ ’ਤੇ ਪੁਲੀਸ ਨੇ ਮਹਿਲਾ ਦੀ ਲਾਸ਼ ਨਹਿਰ ’ਚੋਂ ਬਰਾਮਦ ਕਰ ਲਈ ਪਰ ਬੱਚੇ ਦੀ ਭਾਲ ਅਜੇ ਜਾਰੀ ਹੈ। ਮ੍ਰਿਤਕ ਮਹਿਲਾ ਦੀ ਪਛਾਣ ਗੁਰਪ੍ਰੀਤ ਕੌਰ (30) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਜਣੇਤਪੁਰ, ਕੈਥਲ ਦਾ ਸ਼ੌਕੀਨ ਸਿੰਘ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਦੋ ਬੱਚਿਆਂ ਨਿਸ਼ਾਨ ਸਿੰਘ (4) ਅਤੇ ਗੁਰਨਾਜ਼ ਸਿੰਘ (ਡੇਢ ਸਾਲ) ਨਾਲ ਹਰਮ‍ਿੰਦਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ ਕਿ ਰਸਤੇ ਵਿਚ ਪਿੰਡ ਕਲਵਾਣੂ ਨੇੜੇ ਇਹ ਹਾਦਸਾ ਵਾਪਰ ਗਿਆ।
ਸ਼ੌਕੀਨ ਸਿੰਘ ਦੇ ਪਿਤਾ ਅਮਰੀਕ ਸਿੰਘ ਵਾਸੀ ਦਫ਼ਤਰੀਵਾਲਾ ਨੇ ਪੁਲੀਸ ਨੂੰ ਦੱਸਿਆ ਕਿ ਗੁਰਪ੍ਰੀਤ ਕੌਰ ਦਾ ਪਰਿਵਾਰ ਅੱਜ ਸਵੇਰੇ ਹਰਿਮੰਦਰ ਸਾਹਿਬ ਮੱਥਾ ਟੇਕਣ ਜਾਣ ਲਈ ਉਨ੍ਹਾਂ ਕੋਲ ਆ ਰਿਹਾ ਸੀ। ਇਸ ਤੋਂ ਪਹਿਲਾਂ ਹੀ ਉਹ ਪਿੰਡ ਕਲਵਾਣੂ ਨੇੜੇ ਭਾਖੜਾ ਨਹਿਰ ’ਚ ਨਾਰੀਅਲ ਤਾਰਨ ਲਈ ਰੁਕੇ। ਇਸ ਦੌਰਾਨ ਗੁਰਪ੍ਰੀਤ ਕੌਰ ਦਾ ਪੈਰ ਤਿਲਕ ਗਿਆ ਜਿਸ ਕਾਰਨ ਉਹ ਤੇ ਉਸ ਦਾ ਛੋਟਾ ਲੜਕਾ ਗੁਰਨਾਜ਼ ਸਿੰਘ ਨਹਿਰ ਵਿੱਚ ਰੁੜ੍ਹ ਗਏ। ਥਾਣਾ ਘੱਗਾ ਦੇ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਮਹਿਲਾ ਦੀ ਲਾਸ਼ ਨਹਿਰ ’ਚੋਂ ਬਰਾਮਦ ਕਰ ਲਈ ਗਈ ਹੈ ਜਦੋਂ ਕਿ ਬੱਚੇ ਦਾ ਹਾਲੇ ਕੁਝ ਪਤਾ ਨਹੀਂ ਲੱਗਿਆ। ਉਨ੍ਹਾਂ ਦੱਸਿਆ ਕਿ ਅਮਰੀਕ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

Advertisement

Advertisement