ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਈਕਲ ਸਵਾਰ ਮਜ਼ਦੂਰ ਦੀ ਟਰੱਕ ਹੇਠ ਆਉਣ ਕਾਰਨ ਮੌਤ

08:43 AM Aug 30, 2024 IST

ਪੱਤਰ ਪ੍ਰੇਰਕ
ਟੋਹਾਣਾ, 29 ਅਗਸਤ
ਸ਼ਹਿਰ ਦੀ ਚੰਡੀਗਡ੍ਹ ਰੋਡ ’ਤੇ ਪੈਂਦੇ ਰੇਲਵੇ ਓਵਰਬ੍ਰਿਜ ਦੇ ਮੋੜ ’ਤੇ ਸਾਈਕਲ ਸਵਾਰ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਾਰਡ-4 ਤੇ ਕਲਿਆਣ ਨਗਰ ਵਾਸੀ ਕ੍ਰਿਸ਼ਨ ਕੁਮਾਰ (42) ਵਜੋਂ ਹੋਈ ਹੈ। ਰਾਕੇਸ਼ ਕੁਮਾਰ ਨੇ ਦੱਸਿਆ ਕਿ ਮਜ਼ਦੂਰ ਕ੍ਰਿਸ਼ਨ ਕੁਮਾਰ ਸਾਈਕਲ ਤੋਂ ਘਰੋਂ ਆ ਰਿਹਾ ਸੀ। ਇਸ ਦੌਰਾਨ ਅਨਾਜ ਢੁਲਾਈ ਦੀ ਲੱਗੀ ਸਪੈਸ਼ਲ ਟਰੇਨ ਲਈ ਅਨਾਜ ਦਾ ਭਰਿਆ ਟਰੱਕ ਆ ਰਿਹਾ ਸੀ। ਇਸ ਦੌਰਾਨ ਟਰੱਕ ਨੇ ਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟਰੱਕ ਹੇਠਾਂ ਆਉਣ ਤੇ ਕ੍ਰਿਸ਼ਨ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਮਗਰੋਂ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

Advertisement

Advertisement