ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਲਗੱਡੀ ਹੇਠ ਆ ਕੇ ਨੌਜਵਾਨ ਵੱਲੋਂ ਖ਼ੁਦਕੁਸ਼ੀ

07:37 AM Jan 16, 2024 IST

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 15 ਜਨਵਰੀ
ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਇਕ ਨੌਜਵਾਨ ਨੇ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਜੀਆਰਪੀ ਪੁਲੀਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਅਨੁਸਾਰ ਘਟਨਾ ਪਿੰਡ ਲਖਮੀਰਵਾਲਾ ਕੋਲ ਬੀਤੀ ਰਾਤ ਵਾਪਰੀ। ਮ੍ਰਿਤਕ ਦੀ ਪਛਾਣ ਸ਼ਗਨਪਰੀਤ ਸਿੰਘ (21) ਪੁੱਤਰ ਧਰਮਜੀਤ ਸਿੰਘ ਵਾਸੀ ਪਿੰਡ ਅਕਾਲਗੜ੍ਹ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਬੀਏ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਨੌਕਰੀ ਨਾ ਮਿਲਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਇਸ ਕਾਰਨ ਉਸ ਨੇ ਬੀਤੀ ਰਾਤ ਕਰੀਬ ਪੌਣੇ ਕੁ ਗਿਆਰਾਂ ਵਜੇ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਪਿੰਡ ਲਖਮੀਰਵਾਲਾ ਦੇ ਰੇਲਵੇ ਫਾਟਕ ਨੇੜੇ ਅੰਮ੍ਰਿਤਸਰ ਤੋਂ ਜਾਖਲ ਵੱਲ ਜਾ ਰਹੀ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਕਾਰਵਾਈ ਆਰੰਭ ਦਿੱਤੀ।

Advertisement

Advertisement