ਨੌਜਵਾਨ ਵੱਲੋਂ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ
07:08 AM Mar 30, 2024 IST
ਤਪਾ ਮੰਡੀ: ਨੇੜਲੇ ਪਿੰਡ ਘੁੰਨਸ ਦੇ ਰੇਲਵੇ ਸਟੇਸ਼ਨ ’ਤੇ ਇੱਕ ਅਣਪਣਾਤੇ ਨੌਜਵਾਨ ਦੀ ਰੇਲਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਇੱਕ ਰੇਲਗੱਡੀ ਬਰਨਾਲਾ ਤੋਂ ਬਠਿੰਡਾ ਵੱਲ ਜਾ ਰਹੀ ਸੀ ਤਾਂ ਟਰੈਕ ’ਤੇ ਘੁੰਮ ਰਹੇ ਇੱਕ ਨੌਜਵਾਨ ਨੇ ਉਸ ਅੱਗੇ ਛਾਲ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰੇਲਵੇ ਪੁਲੀਸ ਘਟਨਾ ਵਾਲੀ ਥਾਂ ’ਤੇ ਪਹੁੰਚੀ ਤੇ ਲਾਸ਼ ਕਬਜ਼ੇ ਵਿੱਚ ਲੈ ਕੇ ਪਛਾਣ ਸ਼ੁਰੂ ਕੀਤੀ ਪਰ ਕੋਈ ਸੁਰਾਗ ਨਹੀਂ ਲੱਗ ਸਕਿਆ। ਮ੍ਰਿਤਕ ਦੀ ਬਾਂਹ ਤੇ ਬੇਬੇ ਬਾਪੂ ਦਾ ਟੈਟੂੂ ਖੁਣਿਆ ਹੋਇਆ ਹੈ। ਪੁਲੀਸ ਨੇ ਲਾਸ਼ ਸਿਵਲ ਹਸਪਤਾਲ ਤਪਾ ਦੇ ਮੁਰਦਾਘਰ ਵਿੱਚ ਰਖਵਾਉਣ ਮਗਰੋਂ ਕਾਰਵਾਈ ਆਰੰਭ ਕਰ ਦਿੱਤੀ ਹੈ। -ਪੱਤਰ ਪ੍ਰੇਰਕ
Advertisement
Advertisement