ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ

07:03 AM Jul 06, 2024 IST

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 5 ਜੁਲਾਈ
ਅੱਜ ਸਵੇਰੇ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਨੇੜਲੇ ਪਿੰਡ ਲਖਮੀਰਵਾਲਾ ਵਿਖੇ ਇਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀਆਰਪੀ ਚੌਕੀ ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਪਿੰਡ ਲਖਮੀਰਵਾਲਾ ਦੇ ਰੇਲਵੇ ਫਾਟਕ ਨੇੜੇ ਨੌਜਵਾਨ ਵਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਛਾਣ ਲਖਮੀਰਵਾਲਾ ਪਿੰਡ ਦੇ ਨੌਜਵਾਨ ਪਾਲੀ ਪੁੱਤਰ ਜੀਤ ਸਿੰਘ ਵਜੋਂ ਹੋਈ ਹੈ ਜੋ ਕਿ ਘਰ ਵਿਚ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

Advertisement

Advertisement