For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਵੱਲੋਂ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ

07:35 PM Jun 23, 2023 IST
ਨੌਜਵਾਨ ਵੱਲੋਂ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ
Advertisement

ਪੱਤਰ ਪ੍ਰੇਰਕ

Advertisement

ਬਨੂੜ, 9 ਜੂਨ

Advertisement

ਬਨੂੜ ਵਿੱਚ ਹਾਊਸਫੈੱਡ ਕੰਪਲੈਕਸ ਦੇ ਫਲੈਟਾਂ ‘ਚ ਬੀਤੀ ਰਾਤ ਇਕ 21 ਸਾਲਾ ਨੌਜਵਾਨ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਓਸਾਮਾ ਬਿਨ ਨਾਸਿਰ ਪੁੱਤਰ ਐੱਮ.ਡੀ. ਨਾਸਿਰ ਖਾਨ, ਵਾਸੀ ਮਨੀਪੁਰ ਵਜੋਂ ਹੋਈ ਹੈ।

ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਤਕਰੀਬਨ 10.45 ਵਜੇ ਦੇ ਕਰੀਬ ਵਾਪਰੀ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਏਐੱਸਆਈ ਜਸਵਿੰਦਰ ਪਾਲ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਗੰਭੀਰ ਜ਼ਖ਼ਮੀ ਹੋਏ ਉਕਤ ਵਿਦਿਆਰਥੀ ਨੂੰ ਗਿਆਨ ਸਾਗਰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਨੌਜਵਾਨ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਬੀਟੈੱਕ ਦਾ ਵਿਦਿਆਰਥੀ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਬੀਤੇ ਦਿਨ ਹਾਊਸਫੈੱਡ ਕੰਪਲੈਕਸ ਵਿੱਚ ਰਹਿੰਦੇ ਆਪਣੇ ਦੋਸਤ ਕੋਲ ਆਇਆ ਹੋਇਆ ਸੀ। ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋਣ ਕਾਰਨ ਇੱਥੇ ਹੀ ਉਸ ਨੇ ਫਲੈਟਾਂ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਅਧੀਨ ਕੇਸ ਦਰਜ ਕਰਨ ਉਪਰੰਤ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Advertisement
Advertisement