ਨੌਜਵਾਨ ਵੱਲੋਂ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ
10:04 AM Aug 02, 2023 IST
ਪੱਤਰ ਪ੍ਰੇਰਕ
ਫਗਵਾੜਾ, 1 ਅਗਸਤ
ਇੱਥੇ ਚਹੇੜੂ ਰੇਲਵੇ ਸਟੇਸ਼ਨ ਨੇੜੇ ਇੱਕ ਨੌਜਵਾਨ ਨੇ ਰੇਲ ਗੱਡੀ ਅੱਗ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ ਹੈ। ਰੇਲਵੇ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਵਿਪਨ ਕੁਮਾਰ (33) ਪੁੱਤਰ ਪਿਆਰਾ ਲਾਲ ਵਾਸੀ ਗਲੀ ਨੰਬਰ 5 ਖਾਲਸਾ ਐਨਕਲੇਵ ਬਾਬਾ ਗਧੀਆ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੇ ਆਪਣੀ ਐਕਟਵਿਾ ਸਕੂਟਰ ਰੇਲਵੇ ਪਟੜੀ ਨਜ਼ਦੀਕ ਖੜ੍ਹਾ ਕੀਤਾ ਤੇ ਜੰਮੂ ਮੇਲ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਮਾਤਾ ਪਿਤਾ ਆਸਟ੍ਰੇਲੀਆਂ ਵਿੱਚ ਰਹਿੰਦੇ ਹਨ ਤੇ ਉਹ ਆਪਣੀ ਪਤਨੀ ਸਮੇਤ ਇਥੇ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪਾਸੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ ਤੇ ਨਾ ਹੀ ਖੁਦਕੁਸ਼ੀ ਦੇ ਕਾਰਨ ਬਾਰੇ ਪਤਾ ਲੱਗ ਸਕਿਆ ਹੈ। ਉਨ੍ਹਾਂ ਦੱਸਿਆ ਕਿ ਵਾਰਸਾਂ ਦੇ ਆਉਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।
Advertisement
Advertisement