For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਵੱਲੋਂ ਸ਼ੱਕੀ ਹਾਲਤ ’ਚ ਖ਼ੁਦਕੁਸ਼ੀ

06:37 AM Apr 28, 2024 IST
ਨੌਜਵਾਨ ਵੱਲੋਂ ਸ਼ੱਕੀ ਹਾਲਤ ’ਚ ਖ਼ੁਦਕੁਸ਼ੀ
Advertisement

ਪੱਤਰ ਪ੍ਰੇਰਕ
ਪਠਾਨਕੋਟ, 27 ਅਪਰੈਲ
ਹਲਕਾ ਸੁਜਾਨਪੁਰ ਦੇ ਪਿੰਡ ਕੀੜੀ ਮੰਗਿਆਲ ਦੇ ਨੌਜਵਾਨ ਨੇ ਸ਼ੱਕੀ ਹਾਲਾਤ ਵਿੱਚ ਆਤਮਹੱਤਿਆ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸੰਜੀਵ ਕੁਮਾਰ (25) ਵਾਸੀ ਕੀੜੀ ਮੰਗਿਆਲ ਵਜੋਂ ਹੋਈ ਹੈ। ਸੁਜਾਨਪੁਰ ਪੁਲੀਸ ਨੇ ਧਾਰਾ-174 ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਬਾਰੇ ਕੁੱਝ ਵੀ ਬੋਲਣ ਤੋਂ ਮਨਾ ਕਰ ਦਿੱਤਾ। ਸੁਜਾਨਪੁਰ ਦੇ ਥਾਣਾ ਮੁਖੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਅਜੇ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਧਾਰਾ 174 ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਵਿੱਚ ਰੱਖਿਆ ਗਿਆ ਹੈ। ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਸੁਨੀਲ ਚਾਂਦ ਨੇ ਕਿਹਾ ਕਿ ਪੋਸਟਮਾਰਟਮ ਹੋਣ ਦੇ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

Advertisement

Advertisement
Author Image

joginder kumar

View all posts

Advertisement
Advertisement
×