ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੜਕੀਆਂ ਦੇ ਹੋਸਟਲ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਨੌਜਵਾਨ ਦੀ ਡਿੱਗਣ ਕਾਰਨ ਮੌਤ

07:09 AM Aug 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਸ਼ਿਮਲਾ, 18 ਅਗਸਤ
ਕੋਲਕਾਤਾ ਵਿੱਚ ਇਕ ਰੈਜ਼ੀਡੈਂਟ ਡਾਕਟਰ ਨਾਲ ਹੋਏ ਜਬਰ-ਜਨਾਹ ਤੇ ਕਤਲ ਦੀ ਘਟਨਾ ਖਿਲਾਫ ਦੇਸ਼ ਭਰ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਵਿਚਾਲੇ ਸ਼ਿਮਲਾ ਵਿੱਚ ਲੰਘੀ ਰਾਤ ਇਕ ਨੌਜਵਾਨ ਨੇ ਇੰਦਰਾ ਗਾਂਧੀ ਮੈਡੀਕਲ ਕਾਲਜ (ਆਈਜੀਐੱਮਸੀ) ਦੇ ਕੁੜੀਆਂ ਦੇ ਹੋਸਟਲ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੰਤੁਲਨ ਵਿਗੜਨ ਕਾਰਨ ਹੋਸਟਲ ਦੀ ਚੌਥੀ ਮੰਜ਼ਿਲ ਤੋਂ ਡਿੱਗ ਕੇ ਉਸ ਦੀ ਮੌਤ ਹੋ ਗਈ। ਪੁਲੀਸ ਮੁਤਾਬਕ ਇਹ ਘਟਨਾ ਅੱਜ ਵੱਡੇ ਤੜਕੇ ਕਰੀਬ 1.30 ਵਜੇ ਵਾਪਰੀ। ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਪਾਲਮਪੁਰ ਦਾ ਰਹਿਣ ਵਾਲਾ ਸੀ ਅਤੇ ਸੋਲਨ ਦੀ ਇਕ ਨਿੱਜੀ ਯੂਨੀਵਰਸਿਟੀ ’ਚ ਪੜ੍ਹ ਰਿਹਾ ਸੀ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੇ ਕੁੜੀਆਂ ਦੇ ਹੋਸਟਲ ਵਿੱਚ ਦਾਖਲ ਹੋਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਪੁਲੀਸ ਦੇ ਸੂਤਰਾਂ ਮੁਤਾਬਕ ਨੌਜਵਾਨ ਸ਼ਾਇਦ ਹੋਸਟਲ ਵਿੱਚ ਕਿਸੇ ਨੂੰ ਜਾਣਦਾ ਸੀ। ਅੱਜ ਸਵੇਰੇ ਮ੍ਰਿਤਕ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਉਸ ਦੇ ਮਾਪਿਆਂ ਨੂੰ ਸੌਂਪ ਦਿੱਤੀ ਗਈ। ਇਸ ਘਟਨਾ ਅਤੇ ਘਟਨਾ ਦੇ ਸਮੇਂ ਨੇ ਹਸਪਤਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਆਈਜੀਐੱਮਸੀ ਪ੍ਰਿੰਸੀਪਲ ਡਾ. ਸੀਤਾ ਠਾਕੁਰ ਨੇ ਕਿਹਾ, ‘‘ਸਮੁੱਚੇ ਹੋਸਟਲ ਕੰਪਲੈਕਸ ਦੀ ਚਾਰਦੀਵਾਰੀ ਕੀਤੀ ਹੋਈ ਹੈ ਅਤੇ ਦੋ ਸੁਰੱਖਿਆ ਗਾਰਡ 24 ਘੰਟੇ ਡਿਊਟੀ ’ਤੇ ਰਹਿੰਦੇ ਹਨ। ਵਾਰਡਨ ਵੀ ਕੰਪਲੈਕਸ ਦੇ ਅੰਦਰ ਹੀ ਰਹਿੰਦੇ ਹਨ। ਘਟਨਾ ਦੇ ਮੱਦੇਨਜ਼ਰ ਅਸੀਂ ਕਾਲਜ, ਹਸਪਤਾਲ ਤੇ ਹੋਸਟਲਾਂ ਵਿੱਚ ਸੁਰੱਖਿਆ ਦੀ ਵਿਸਥਾਰ ਵਿੱਚ ਸਮੀਖਿਆ ਕਰਾਂਗੇ। ਹਸਪਤਾਲ ਵਿੱਚ ਲੋੜੀਂਦੀ ਗਿਣਤੀ ’ਚ ਸੁਰੱਖਿਆ ਗਾਰਡ ਨਹੀਂ ਹਨ। ਅਸੀਂ ਸੁਰੱਖਿਆ ਗਾਰਡਾਂ ਦੀ ਗਿਣਤੀ ਵਧਾਉਣ ਬਾਰੇ ਸੋਚਾਂਗੇ।’’

Advertisement

Advertisement