ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੋਲੈਰੋ ਤੇ ਟਿੱਪਰ ਦੀ ਟੱਕਰ ਵਿੱਚ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

10:52 AM Aug 18, 2024 IST

ਪੱਤਰ ਪ੍ਰੇਰਕ
ਭਗਤਾ ਭਾਈ, 17 ਅਗਸਤ
ਪਿੰਡ ਕੋਠਾ ਗੁਰੂ ਨੇੜੇ ਨਥਾਣਾ ਸੜਕ ’ਤੇ ਵਾਪਰੇ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਠਾ ਗੁਰੂ ਦੀ ਅੰਗਹੀਣ ਗਊਸ਼ਾਲਾ ਦੇ ਸੇਵਾਦਾਰ ਬੋਲੈਰੋ ਪਿਕਅਪ ਗੱਡੀ ’ਤੇ ਬਠਿੰਡਾ ਦੀ ਗਊਸ਼ਾਲਾ ਵਿੱਚ ਗਊਆਂ ਨੂੰ ਹਰਾ ਚਾਰਾ ਪਾ ਕੇ ਜਦੋਂ ਵਾਪਸ ਆ ਰਹੇ ਸਨ ਤਾਂ ਪਿੰਡ ਕੋਠਾ ਗੁਰੂ ਨੇੜੇ ਰੇਤੇ ਦੇ ਭਰੇ ਟਿੱਪਰ ਨਾਲ ਬੋਲੈਰੋ ਦੀ ਟੱਕਰ ਹੋ ਗਈ। ਇਸ ਕਾਰਨ ਬੋਲੈਰੋ ਵਿੱਚ ਸਵਾਰ ਗਊਸ਼ਾਲਾ ਦੇ ਨੌਜਵਾਨ ਸੇਵਾਦਾਰ ਗੁਰਮੁਖ ਸਿੰਘ (32) ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਮਨਪ੍ਰੀਤ ਸਿੰਘ ਤੇ ਪਾਲ ਸਿੰਘ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਹ ਤਿੰਨੇ ਨੌਜਵਾਨ ਪਿੰਡ ਕੋਠਾ ਗੁਰੂ ਦੇ ਵਾਸੀ ਹਨ। ਥਾਣਾ ਦਿਆਲਪੁਰਾ ਭਾਈਕਾ ਦੀ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ

Advertisement

Advertisement
Advertisement