For the best experience, open
https://m.punjabitribuneonline.com
on your mobile browser.
Advertisement

ਦੋ ਗੱਡੀਆਂ ਦੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ

06:45 AM Nov 14, 2023 IST
ਦੋ ਗੱਡੀਆਂ ਦੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 13 ਨਵੰਬਰ
ਦੀਵਾਲੀ ਵਾਲੀ ਰਾਤ ਪੰਜੋਖਰਾ-ਸ਼ਾਹਜ਼ਾਦਪੁਰ ਸੜਕ ’ਤੇ ਦੋ ਗੱਡੀਆਂ ਭਿੜਨ ਨਾਲ ਆਲਟੋ ਗੱਡੀ ਦੀ ਪਿਛਲੀ ਸੀਟ ’ਤੇ ਬੈਠੇ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੂਜੀ ਗੱਡੀ ਵਿਚਲਾ ਪਰਿਵਾਰ ਵਾਲ-ਵਾਲ ਬੱਚ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਪੰਜੋਖਰਾ ਪੁਲੀਸ ਨੇ ਆਲਟੋ ਗੱਡੀ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਖਾਨਪੁਰ ਲਵਾਨਾ ਪਿੰਡ ਦੇ ਸੁਸ਼ੀਲ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਲੰਘੀ ਰਾਤ ਉਹ ਆਪਣੇ ਦੋਸਤ ਹਰਸ਼ਿਤ ਸੈਣੀ ਤੇ ਪਤਨੀ ਮਨੀਸ਼ਾ, ਭਰਜਾਈ ਪਿੰਕੀ, ਪੁੱਤਰ ਹਮਨ ਪੰਡਵਾਰ ਅਤੇ ਭਤੀਜੀ ਨਵਿਆ ਨਾਲ ਬੋਹ-ਬਬਿਆਲ ਆਪਣੀ ਭੈਣ ਨੂੰ ਮਿਲ ਕੇ ਵਾਪਸ ਜਾ ਰਿਹਾ ਸੀ। ਇਸ ਦੌਰਾਨ ਸ਼ਾਹਜ਼ਾਦਪੁਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਆਲਟੋ ਕਾਰ ਨੇ ਸਿੱਧੀ ਟੱਕਰ ਉਨ੍ਹਾਂ ਦੀ ਗੱਡੀ ਨੂੰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਸ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਆਲਟੋ ਦੀ ਪਿਛਲੀ ਸੀਟ ’ਤੇ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਨੂੰ ਸਿਵਲ ਹਸਪਤਾਲ ਅੰਬਾਲਾ ਕੈਂਟ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ। ਪੁਲੀਸ ਨੇ ਆਲਟੋ ਚਾਲਕ ਅੰਕਿਤ ਵਾਸੀ ਬੜੀ ਬੱਸੀ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

joginder kumar

View all posts

Advertisement