ਸੜਕ ਹਾਦਸੇ ’ਚ ਨੌਜਵਾਨ ਹਲਾਕ
06:53 AM Mar 31, 2024 IST
Advertisement
ਪੰਚਕੂਲਾ (ਪੱਤਰ ਪ੍ਰੇਰਕ)
Advertisement
ਪਿੰਡ ਨਾਢਾ ਦੇ ਫਲਾਈਓਵਰ ਕੋਲ ਇੱਕ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨੋਜ ਕੁਮਾਰਵਾਸੀ ਸੈਕਟਰ-26 ਮਦਨਪੁਰ ਦੇ ਆਸ਼ੀਆਨਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਘੁਵਰੀ, ਅਜੈ, ਮਨੋਜ, ਦੀਪਕ ਵਿੱਕੀ ਅਤੇ ਸਾਹਿਲ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਮਾਤਾ ਮਨਸਾ ਦੇਵੀ ਜਾ ਰਹੇ ਸਨ। ਜਦੋਂ ਉਹ ਪਿੰਡ ਨਾਢਾ ਦੇ ਫਲਾਈਓਵਰ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਪੁਲੀਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਜੈ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਜਦਕਿ ਬਾਕੀਆਂ ਜ਼ਖਮੀ ਨੌਜਵਾਨਾਂ ਦਾ ਇਲਾਜ ਪੰਚਕੂਲਾ ਦੇ ਸਰਕਾਰੀ ਹਸਪਤਾਲ ਸੈਕਟਰ-6 ਵਿੱਚ ਚੱਲ ਰਿਹਾ ਹੈ।
Advertisement
Advertisement