For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਨੌਜਵਾਨ ਹਲਾਕ

06:58 AM May 02, 2024 IST
ਸੜਕ ਹਾਦਸੇ ’ਚ ਨੌਜਵਾਨ ਹਲਾਕ
Advertisement

ਖੇਤਰੀ ਪ੍ਰਤੀਨਿਧ
ਬਟਾਲਾ, 1 ਮਈ
ਪਿੰਡ ਦਿਆਲਗੜ੍ਹ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਮੰਗਲਵਾਰ ਦੇਰ ਰਾਤ ਵਾਪਰਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਭੇਜ ਦਿੱਤਾ। ਮ੍ਰਿਤਕ ਦੀ ਪਛਾਣ ਡੈਨੀਅਲ (33) ਪੁੱਤਰ ਸ਼ਿੰਗਾਰਾ ਮਸੀਹ ਵਾਸੀ ਪਿੰਡ ਮਲਕਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਡੈਨੀਅਲ ਬਟਾਲਾ ਵਿੱਚ ਕਾਰ ਕੰਪਨੀ ਵਿੱਚ ਮਕੈਨਿਕ ਸੀ ਤੇ ਮੰਗਲਵਾਰ ਦੀ ਰਾਤ ਕਰੀਬ 10 ਵਜੇ ਕਿਸੇ ਪੁਲੀਸ ਕਰਮਚਾਰੀ ਦਾ ਫੋਨ ਆਇਆ ਕਿ ਡੈਨੀਅਲ ਨੂੰ ਕੋਈ ਅਣਪਛਾਤਾ ਵਾਹਨ ਟੱਕਰ ਮਾਰ ਗਿਆ ਹੈ। ਸੂਚਨਾ ਮਿਲਦਿਆਂ ਹੀ ਉਹ ਤੁਰੰਤ ਘਟਨਾ ਸਥਾਨ ’ਤੇ ਪਹੁੰਚੇ ਜਿੱਥੇ ਡੈਨੀਅਲ ਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਪੁਲੀਸ ਚੌਕੀ ਦਿਆਲਗੜ੍ਹ ਦੇ ਇੰਚਾਰਜ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਅਣਪਛਾਤੇ ਵਾਹਨ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×