For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਨੌਜਵਾਨ ਹਲਾਕ

10:08 AM Jul 11, 2024 IST
ਸੜਕ ਹਾਦਸੇ ’ਚ ਨੌਜਵਾਨ ਹਲਾਕ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਜੁਲਾਈ
ਤਾਜਪੁਰ ਰੋਡ ਪੁਲ ਉਪਰ ਮੰਗਲਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਵਾਹਨ ਨੇ ਕੰਮ ਤੋਂ ਪੈਦਲ ਘਰ ਜਾ ਰਹੇ ਈਸ਼ਰ ਸਿੰਘ (32) ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਜਾਂਚ ਤੋਂ ਬਾਅਦ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਤੇ ਪੋਸਟਮਾਰਟਮ ਕਰਵਾ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
ਮ੍ਰਿਤਕ ਦੇ ਭਰਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤ ਕਰੀਬ 12 ਵਜੇ ਉਸ ਦੇ ਭਰਾ ਈਸ਼ਰ ਸਿੰਘ ਨੂੰ ਤਾਜਪੁਰ ਰੋਡ ’ਤੇ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅਣਪਛਾਤੇ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਹਾਲੇ ਕੁਆਰਾ ਸੀ, ਜਿਸ ਦੇ ਵਿਆਹ ਦੀ ਗੱਲ ਚੱਲ ਰਹੀ ਸੀ। ਪੁਲੀਸ ਅਣਪਛਾਤੇ ਵਾਹਨ ਦੀ ਪਛਾਣ ਕਰਨ ਲਈ ਲਾਗਲੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।

Advertisement

Advertisement
Advertisement
Author Image

joginder kumar

View all posts

Advertisement