ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ’ਚ ਨੌਜਵਾਨ ਹਲਾਕ

08:19 AM Jul 23, 2024 IST

ਪੱਤਰ ਪ੍ਰੇਰਕ
ਰੂਪਨਗਰ, 22 ਜੁਲਾਈ
ਰੰਗੀਲਪੁਰ ਗੰਧੋਂ ਸੜਕ ’ਤੇ ਵਾਪਰੇ ਸੜਕ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਥਾਣਾ ਸਿੰਘ ਭਗਵੰਤਪੁਰ ਦੇ ਐੱਸਐੱਸਓ ਸਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਲਿਖਵਾਏ ਬਿਆਨਾਂ ਰਾਹੀਂ ਗੁਰਜੀਤ ਸਿੰਘ ਵਾਸੀ ਬੜੀ ਗੰਧੋਂ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਚਮਕੌਰ ਸਾਹਿਬ ਤੋਂ ਆਪਣੇ ਪਿੰਡ ਪਰਤ ਰਿਹਾ ਸੀ। ਉਸ ਦੇ ਅੱਗੇ ਇੱਕ ਹੋਰ ਮੋਟਰਸਾਈਕਲ ’ਤੇ ਉਸ ਦੇ ਪਿੰਡ ਦਾ ਨੌਜਵਾਨ ਭਗਤ ਸਿੰਘ ਜਾ ਰਿਹਾ ਸੀ। ਉਹ ਜਦੋਂ ਰੰਗੀਲਪੁਰ ਅਤੇ ਗੰਧੋਂ ਪਿੰਡ ਦੇ ਦਰਮਿਆਨ ਪੁੱਜੇ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਸਕੂਟਰ ਚਾਲਕ ਨੇ ਭਗਤ ਸਿੰਘ ਨੂੰ ਟੱਕਰ ਮਾਰ ਦਿੱਤੀ। ਹਾਦਸੇ ਕਾਰਨ ਭਗਤ ਸਿੰਘ ਦੀ ਸੜਕ ’ਤੇ ਡਿੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਇਸੇ ਦੌਰਾਨ ਐਕਟਿਵਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਐੱਸਐੱਚਓ ਨੇ ਦੱਸਿਆ ਕਿ ਪੁਲੀਸ ਨੇ ਐਕਟਿਵਾ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement