ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਹਿੰਦ ਨਹਿਰ ਕਿਨਾਰੇ ਵਾਪਰੇ ਹਾਦਸੇ ’ਚ ਨੌੌਜਵਾਨ ਹਲਾਕ

10:40 AM May 29, 2024 IST
ਹਾਦਸੇ ’ਚ ਨੁਕਸਾਨੀ ਗਈ ਕਾਰ ਤੇ (ਇਨਸੈੱਟ) ਨਿਖਿਲ ਸ਼ਰਮਾ ਦੀ ਫਾਈਲ ਫੋਟੋ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 28 ਮਈ
ਸਰਹਿੰਦ ਨਹਿਰ ਕਿਨਾਰੇ ਲੰਘੀ 24 ਨੂੰ ਵਾਪਰੇ ਭਿਆਨਕ ਸੜਕ ਹਾਦਸੇ ’ਚ 4 ਸ਼ਰਧਾਲੂਆਂ ਦੀ ਮੌਤ ਨਾਲ ਛਾਈ ਸੋਗ ਦੀ ਲਹਿਰ ’ਚੋਂ ਲੋਕ ਅਜੇ ਉੱਭਰੇ ਨਹੀਂ ਸਨ ਕਿ ਫਿਰ ਦੇਰ ਰਾਤ ਇਸੇ ਸੜਕ ਉੱਪਰ ਇੱਕ ਹੋਰ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਨੌਜਵਾਨ ਨਿਖਿਲ ਸ਼ਰਮਾ (23) ਵਾਸੀ ਨੂਰਪੁਰ ਬੇਦੀ ਦੀ ਮੌਤ ਹੋ ਗਈ, ਜਦੋਂਕਿ ਉਸਦਾ ਇੱਕ ਸਾਥੀ ਅਕਾਸ਼ਦੀਪ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਨਿਖਿਲ ਸ਼ਰਮਾ ਕੱਲ੍ਹ ਆਪਣੇ ਸਾਥੀ ਅਕਾਸ਼ਦੀਪ ਨਾਲ ਕਾਰ ’ਤੇ ਲੁਧਿਆਣਾ ਜਾ ਰਿਹਾ ਸੀ। ਰਾਤ ਕਰੀਬ 9 ਵਜੇ ਉਹ ਰੋਪੜ ਤੋਂ ਸਰਹਿੰਦ ਨਹਿਰ ਕਿਨਾਰੇ ਬਣੀ ਸੜਕ ’ਤੇ ਜਦੋਂ ਪਵਾਤ ਪੁਲ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਲੱਕੜ ਨਾਲ ਭਰੀ ਇੱਕ ਟਰੈਕਟਰ-ਟਰਾਲੀ ਪਿੱਛੇ ਜਾ ਟਕਰਾਈ। ਇਸ ਟਰਾਲੀ ਵਿਚ ਲੱਕੜ ਬਾਹਰ ਤੱਕ ਭਰੀ ਹੋਈ ਸੀ ਅਤੇ ਪਿੱਛੇ ਕੋਈ ਰਿਫਲੈਕਟਰ ਵੀ ਨਹੀਂ ਲੱਗਿਆ ਸੀ। ਮਾਛੀਵਾੜਾ ਪੁਲੀਸ ਨੇ ਮ੍ਰਿਤਕ ਨਿਖਿਲ ਸ਼ਰਮਾ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ ਅਤੇ ਟਰੈਕਟਰ-ਟਰਾਲੀ ਨੂੰ ਕਬਜ਼ੇ ’ਚ ਕਰ ਉਸਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Advertisement

ਬੇਕਾਬੂ ਟਰੈਕਟਰ ਦੀ ਲਪੇਟ ਵਿੱਚ ਆਇਆ ਦੁਕਾਨਦਾਰ, ਮੌਤ

ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਅਮਲੋਹ ਰੋਡ ’ਤੇ ਕੱਲ੍ਹ ਸ਼ਾਮ ਇਕ ਬੇਕਾਬੂ ਟਰੈਕਟਰ ਟਰਾਲੀ ਨੇ ਕਈ ਬਿਜਲੀ ਦੇ ਖੰਭਿਆਂ ’ਚ ਟਕਰਾਉਣ ਤੋਂ ਬਾਅਦ ਇੱਕ ਦੁਕਾਨਦਾਰ ਨੂੰ ਦਰੜ ਦਿੱਤਾ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਆਲੇ-ਦੁਆਲੇ ਖੜ੍ਹੇ ਲੋਕਾਂ ਨੇ ਭੱਜ ਕੇ ਜਾਨ ਬਚਾਈ। ਮ੍ਰਿਤਕ ਦੀ ਪਛਾਣ ਬਲਦੇਵ ਰਾਜ (62) ਵਾਸੀ ਕ੍ਰਿਸ਼ਨਾ ਨਗਰ ਖੰਨਾ ਵਜੋਂ ਹੋਈ ਹੈ। ਲੋਕਾਂ ਅਨੁਸਾਰ ਟਰੈਕਟਰ ਚਾਲਕ ਨੇ ਕੋਈ ਨਸ਼ਾ ਕੀਤਾ ਹੋਇਆ ਸੀ। ਜਾਣਕਾਰੀ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਅਮਲੋਹ ਰੋਡ ’ਤੇ ਦੁਕਾਨਦਾਰ ਆਪਣੇ ਕੰਮਾਂ ਵਿਚ ਰੁਝੇ ਹੋਏ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਬੇਕਾਬੂ ਟਰੈਟਕਰ ਟਰਾਲੀ ਦੁਕਾਨ ਦੇ ਅੰਦਰ ਜਾ ਵੜੀ ਅਤੇ ਦੁਕਾਨ ਅੱਗੇ ਵੈਲਡਿੰਗ ਦਾ ਕੰਮ ਕਰ ਰਹੇ ਬਲਦੇਵ ਰਾਜ ’ਤੇ ਜਾ ਚੜੀ। ਹਾਦਸੇ ਉਪਰੰਤ ਟਰੈਕਟਰ ਚਾਲਕ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਦੀ ਕੁੱਟਮਾਰ ਕਰਕੇ ਪੁਲੀਸ ਹਵਾਲੇ ਕਰ ਦਿੱਤਾ। ਥਾਣਾ ਸਿਟੀ-2 ਦੇ ਸਬ-ਇੰਸਪੈਕਟਰ ਗੁਰਿੰਦਰ ਸਿੰਘ ਨੇ ਕਿਹਾ ਕਿ ਇਹ ਹਾਦਸਾ ਚਾਲਕ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਟਰੈਕਟਰ ਟਰਾਲੀ ਨੂੰ ਕਬਜ਼ੇ ਵਿਚ ਲੈ ਕੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
Advertisement