ਕੈਨੇਡਾ ’ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
07:29 AM Jul 21, 2023 IST
ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 20 ਜੁਲਾਈ
ਕੈਨੇਡਾ ਵਿੱਚ 23 ਦਨਿ ਪਹਿਲਾਂ ਪੜ੍ਹਾਈ ਕਰਨ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇੱਥੋਂ ਦੇ ਮੁਹੱਲਾ ਇਸਲਾਮਾਬਾਦ ਦੇ ਨੌਜਵਾਨ ਰਜਤ ਮਹਿਰਾ (28) ਦੇ ਪਿਤਾ ਅਸ਼ਵਨੀ ਮਹਿਰਾ ਅਤੇ ਭਰਾ ਅਤੁਲ ਮਹਿਰਾ ਨੇ ਦੱਸਿਆ ਕਿ ਰਜਤ 23 ਦਨਿ ਪਹਿਲਾਂ ਹੀ ਐੱਮਬੀਏ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਅੱਜ ਉਨ੍ਹਾਂ ਨੂੰ ਫ਼ੋਨ ’ਤੇ ਸੂਚਨਾ ਮਿਲੀ ਕਿ ਰਜਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਰਜਤ ਦੀ ਮ੍ਰਿਤਕ ਦੇਹ ਨੂੰ ਭਾਰਤ ਆਉਣ ਵਿੱਚ 3 ਤੋਂ 4 ਦਨਿਾਂ ਦਾ ਸਮਾਂ ਲੱਗ ਸਕਦਾ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪਹੁੰਚੇ ਤੇ ਭਰੋਸਾ ਦਿਵਾਇਆ ਕਿ ਦੇਹ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Advertisement
Advertisement