For the best experience, open
https://m.punjabitribuneonline.com
on your mobile browser.
Advertisement

ਮੋਗਾ ਨੇੜਲੇ ਪਿੰਡ ਹਿੰਮਤਪੁਰਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

02:36 PM Aug 20, 2023 IST
ਮੋਗਾ ਨੇੜਲੇ ਪਿੰਡ ਹਿੰਮਤਪੁਰਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 20 ਅਗਸਤ
ਇਥੇ ਜ਼ਿਲ੍ਹੇ ਦੇ ਕਸਬਾਨੁਮਾ ਪਿੰਡ ਹਿੰਮਤਪੁਰਾ ਵਿਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਹਰਦੀਪ ਸਿੰਘ ਮੱਟੀ ਦੀ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਪਿੰਡ ਕੋਲੋਂ ਲੰਘਦੀ ਡਰੇਨ ਤੋਂ ਮਿਲੀ ਹੈ। ਲਾਸ਼ ਨੇੜਿਓਂ ਸਰਿੰਜ ਵੀ ਮਿਲੀ ਹੈ। ਡੀਐੱਸਪੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਰਦੀਪ ਸਿੰਘ ਦੀ ਓਵਰਡੋਜ਼ ਨਾਲ ਮੌਤ ਹੋਈ ਹੈ, ਪਰ ਪਰਿਵਾਰ ਵੱਲੋਂ ਪੁਲੀਸ ਨੂੰ ਸੂਚਿਤ ਕੀਤੇ ਬਿਨਾਂ ਹੀ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਗਿਆ। ਉਧਰ ਪਿੰਡ ਵਾਸੀਆਂ ਨੇ ਕਿਹਾ ਕਿ ਵੱਡੀ ਗਿਣਤੀ ਨੌਜਵਾਨ ਨਸ਼ੇ ਦੇ ਆਦੀ ਨੇ ਅਤੇ ਕਈ ਨੌਜਵਾਨ ਨਸ਼ਾ ਛੁਡਾਊ ਹਸਪਤਾਲਾਂ ਵਿਚ ਭਰਤੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਸਾਰਥਿਕ ਉਪਰਾਲੇ ਨਹੀਂ ਕੀਤੇ ਜਾ ਰਹੇ, ਜੇਕਰ ਇਸੇ ਤਰ੍ਹਾਂ ਪੰਜਾਬ ਵਿੱਚ ਨਸ਼ਾ ਚੱਲਦਾ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਨੌਜਵਾਨੀ ਖ਼ਤਮ ਹੋ ਜਾਵੇਗੀ।

Advertisement

Advertisement
Advertisement
Author Image

Advertisement