For the best experience, open
https://m.punjabitribuneonline.com
on your mobile browser.
Advertisement

ਮੁਕੇਰੀਆਂ ਨੇੜਲੇ ਪਿੰਡ ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ

08:15 AM Apr 01, 2024 IST
ਮੁਕੇਰੀਆਂ ਨੇੜਲੇ ਪਿੰਡ ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਹਰਪ੍ਰੀਤ ਸਿੰਘ
Advertisement

ਪੱਤਰ ਪ੍ਰੇਰਕ
ਮੁਕੇਰੀਆਂ, 31 ਮਾਰਚ
ਕਸਬਾ ਭੰਗਾਲਾ ਨੇੜਲੇ ਪਿੰਡ ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਨੌਜਵਾਨ ਕਰੀਬ 13 ਸਾਲ ਪਹਿਲਾਂ ਵਿਦੇਸ਼ ਗਿਆ ਸੀ ਅਤੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਮ੍ਰਿਤਕ ਨੌਜਵਾਨ ਦੇ ਛੋਟੇ ਭਰਾ ਕੰਵਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਹਰਪ੍ਰੀਤ ਸਿੰਘ ਗੋਲੀ (32 ਸਾਲ) ਕਰੀਬ 13 ਸਾਲ ਪਹਿਲਾਂ 2011 ਵਿੱਚ ਅਮਰੀਕਾ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ। ਉਹ ਲਾਸ ਏਂਜਲਸ ਵਿੱਚ ਰਹਿੰਦਾ ਸੀ ਅਤੇ ਟਰੱਕ ਚਲਾਉਂਦਾ ਸੀ। ਬੀਤੇ ਬੁੱਧਵਾਰ ਉਸ ਦੀ ਆਪਣੀ ਮਾਂ ਨਾਲ ਗੱਲਬਾਤ ਹੋਈ ਸੀ ਅਤੇ ਉਸ ਨੇ ਦੱਸਿਆ ਸੀ ਕਿ ਉਸਦੀ ਸਿਹਤ ਕੁਝ ਠੀਕ ਨਹੀਂ ਹੈ। ਇਸ ਤੋਂ ਬਾਅਦ ਸਿਹਤ ਵਿੱਚ ਸੁਧਾਰ ਨਾ ਹੋਣ ਕਾਰਨ ਹਰਪ੍ਰੀਤ ਸਿੰਘ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।
ਪਰਿਵਾਰ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਵਿੱਚ ਮੌਤ ਦਾ ਕਾਰਨ ਦਿਲ ਦੀ ਧੜਕਣ ਰੁਕਣਾ ਦੱਸਿਆ ਜਾ ਰਿਹਾ ਹੈ। ਮੌਤ ਬਾਰੇ ਪਤਾ ਲੱਗਦਿਆਂ ਹੀ ਪਰਿਵਾਰ ਤੇ ਪਿੰਡ ਵਾਸੀ ਸੋਗ ਵਿੱਚ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਪਿੰਡ ਪੁਜਾਈ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਦਾਹ ਸਸਕਾਰ ਕਰ ਸਕਣ।

Advertisement

Advertisement
Author Image

sukhwinder singh

View all posts

Advertisement
Advertisement
×