For the best experience, open
https://m.punjabitribuneonline.com
on your mobile browser.
Advertisement

ਅਮਰੀਕਾ ’ਚ ਸੜਕ ਹਾਦਸੇ ਦੌਰਾਨ ਇਬਰਾਹਿਮਪੁਰਾ ਦੇ ਨੌਜਵਾਨ ਦੀ ਮੌਤ

08:13 AM Apr 28, 2024 IST
ਅਮਰੀਕਾ ’ਚ ਸੜਕ ਹਾਦਸੇ ਦੌਰਾਨ ਇਬਰਾਹਿਮਪੁਰਾ ਦੇ ਨੌਜਵਾਨ ਦੀ ਮੌਤ
Advertisement

ਅਜਨਾਲਾ: ਨੇੜਲੇ ਪਿੰਡ ਇਬਰਾਹਿਮਪੁਰਾ ਦੇ ਨੌਜਵਾਨ ਜੁਗਰਾਜ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਅੱਜ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਰਿਵਾਰ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮ੍ਰਿਤਕ ਯੁਗਰਾਜ ਸਿੰਘ ਦੀ ਦੇਹ ਨੂੰ ਵਾਪਸ ਲਿਆਉਣ ਵਿਚ ਪਰਿਵਾਰ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਨੌਜਵਾਨ ਵਿਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਪਰ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਉਸ ਦੀ ਦੇਹ ਨੂੰ ਭਾਰਤ ਲਿਆਉਣ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×