For the best experience, open
https://m.punjabitribuneonline.com
on your mobile browser.
Advertisement

ਸਮਾਣਾ ਦਾ ਨੌਜਵਾਨ ਕੈਨੇਡਾ ’ਚ ਸੜਕ ਹਾਦਸੇ ਵਿੱਚ ਹਲਾਕ

08:56 AM Aug 27, 2024 IST
ਸਮਾਣਾ ਦਾ ਨੌਜਵਾਨ ਕੈਨੇਡਾ ’ਚ ਸੜਕ ਹਾਦਸੇ ਵਿੱਚ ਹਲਾਕ
Advertisement

ਸਮਾਣਾ:

Advertisement

ਕੈਨੇਡਾ ਦੇ ਸੂਬੇ ਓਂਟਾਰੀਓ ਦੇ ਸ਼ਹਿਰ ਕਿਚਨਰ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਮਾਣਾ (ਪਟਿਆਲਾ) ਦੇ ਨੌਜਵਾਨ ਕੰਵਰਪਾਲ ਸਿੰਘ (20) ਦੀ ਮੌਤ ਹੋ ਗਈ ਹੈ। ਇਸ ਕਾਰਨ ਉਸ ਦੇ ਪਿਤਾ ਗੁਰਜੀਤ ਸਿੰਘ, ਜੋ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਰਾਈਵਰ ਹਨ ਅਤੇ ਅਧਿਆਪਕ ਮਾਂ ਜਸਬੀਰ ਕੌਰ ਸਣੇ ਪਰਿਵਾਰ ਦੇ ਮੈਂਬਰ ਸਦਮੇ ਵਿੱਚ ਹਨ। ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਕੰਵਰਪਾਲ ਸਿੰਘ 2022 ਨੂੰ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਹ 20 ਅਗਸਤ ਨੂੰ ਰੋਜ਼ਾਨਾ ਗੱਡੀ ’ਤੇ ਕੰਮ ਲਈ ਘਰੋਂ ਨਿਕਲਿਆ ਸੀ। ਕੁਝ ਦੂਰੀ ’ਤੇ ਤੇਜ਼ ਰਫ਼ਤਾਰ ਟਰਾਲੇ ਨੇ ਉਸ ਦੀ ਗੱਡੀ ਵਿੱਚ ਟੱਕਰ ਮਾਰ ਦਿੱਤੀ। ਜ਼ਖ਼ਮੀ ਹੋਣ ਮਗਰੋਂ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਬੀਤੇ ਦਿਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਦੁੱਖ ਪ੍ਰਗਟਾਇਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement