ਸਲੌਦੀ ਦੇ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ’ਚ ਮੌਤ
06:27 AM Oct 03, 2024 IST
ਸਮਰਾਲਾ (ਪੱਤਰ ਪ੍ਰੇਰਕ):
Advertisement
ਕਰੀਬ ਡੇਢ ਮਹੀਨਾ ਪਹਿਲਾਂ ਇਟਲੀ ਗਏ ਪਿੰਡ ਸਲੌਦੀ ਦੇ ਪਰਮਵੀਰ ਸਿੰਘ (23) ਦੀ ਉਥੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਪਰਮਵੀਰ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ’ਤੇ ਕੰਮ ’ਤੇ ਜਾ ਰਿਹਾ ਸੀ ਅਤੇ ਸੜਕ ਪਾਰ ਕਰਦਿਆਂ ਉਹ ਤੇਜ਼ ਰਫ਼ਤਾਰ ਗੱਡੀ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੇ ਦੋਸਤਾਂ ਨੇ ਹੀ ਇਸ ਦੀ ਜਾਣਕਾਰੀ ਪਰਿਵਾਰ ਨੂੰ ਦਿੱਤੀ।
Advertisement
Advertisement