ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਨਸਾ ਨੇੜੇ ਪਿੰਡ ਕੋਟਲੀ ਕਲਾਂ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

01:18 PM Aug 18, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 18 ਅਗਸਤ
ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਆਪਸੀ ਰੰਜਿਸ਼ ਕਾਰਨ ਪਿੰਡ ਦੇ 26 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 26 ਸਾਲਾ ਕੁਲਵਿੰਦਰ ਸਿੰਘ ਸਵੇਰੇ ਆਪਣੇ ਪਿੰਡ ਦੇ ਬੱਸ ਸਟੈਂਡ 'ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲੀਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਕਤਲ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਟੀਮ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ|

Advertisement

Advertisement
Advertisement