ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

07:41 AM Nov 03, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਨਵੰਬਰ
ਜਗਰਾਉਂ ਪੁਲ ਤੋਂ ਚਾਂਦ ਸਿਨੇਮਾ ਤੱਕ ਬਣੇ ਐਲੀਵੇਟਿਡ ਪੁਲ ’ਤੇ ਬੀਤੀ ਰਾਤ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਜਾ ਰਹੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਕਾਫੀ ਜ਼ਬਰਦਸਤ ਸੀ ਕਿ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਮੁਲਜ਼ਮ ਵਾਹਨ ਚਾਲਕ ਮੌਕੇ ’ਤੋਂ ਫਰਾਰ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਸੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਦੀ ਪਛਾਣ ਕਰਨਵੀਰ ਸਿੰਘ (19) ਵਾਸੀ ਸਲੇਮ ਟਾਬਰੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ 4 ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਰਨਵੀਰ ਸਿੰਘ ਦੇ ਚਾਚਾ ਜਤਿੰਦਰ ਸਿੰਘ ਨੇ ਦੱਸਿਆ ਕਿ ਕਰਨਵੀਰ ਆਪਣੇ ਮੋਟਰਸਾਈਕਲ ’ਤੇ ਜਗਰਾਉਂ ਪੁਲ ਨੇੜੇ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਗਿਆ ਸੀ। ਮੱਥਾ ਟੇਕਣ ਤੋਂ ਬਾਅਦ ਉਹ ਘਰ ਪਰਤ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੇ ਮੋਟਰਸਾਈਕਲ ਨੇ ਦ-ਤਿੰਨ ਪਲਟੇ ਖਾਧੇ ਤੇ ਕਰਨਵੀਰ ਹੇਠਾਂ ਡਿੱਗ ਪਿਆ ਤੇ ਉਸ ਦਾ ਸਿਰ ਡਵਾਈਡਰ ਨਾਲ ਜਾ ਵੱਜਿਆ। ਕਰਨਵੀਰ ਸਿਰ ਵਿੱਚ ਸੱਟ ਵੱਜਣ ਕਾਰਨ ਬੇਹੋਸ਼ ਹੋ ਗਿਆ ਤੇ ਮੁਲਜ਼ਮ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਕ ਰਾਹਗੀਰ ਨੇ ਜ਼ਖ਼ਮੀ ਕਰਨਵੀਰ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਇਸ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਥਾਣਾ ਡਿਵੀਜ਼ਨ-4 ਦਾ ਕਹਿਣਾ ਹੈ ਕਿ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਮੁਲਜ਼ਮ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement