ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝਗੜੇ ’ਚ ਨੌਜਵਾਨ ਦਾ ਕਤਲ

08:26 AM Oct 08, 2023 IST
ਤੇਜਿੰਦਰ ਸਿੰਘ।

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 7 ਅਕਤੂਬਰ
ਇੱਥੇ ਮਚਾਕੀ ਮੱਲ ਸਿੰਘ ਰੋਡ ’ਤੇ ਇੱਕ ਰਿਹਾਇਸ਼ੀ ਕਲੋਨੀ ’ਚ ਦੇਰ ਰਾਤ ਹੋਏ ਝਗੜੇ ’ਚ ਇੱਕ ਨੌਜਵਾਨ ਦਾ ਕਤਲ ਹੋ ਗਿਆ। ਜਾਣਕਾਰੀ ਅਨੁਸਾਰ ਤੇਜਿੰਦਰ ਸਿੰਘ (27) ਦੀ ਆਪਣੇ ਗੁਆਂਢ ਰਹਿੰਦੇ ਸੰਦੀਪ ਸਿੰਘ ਨਾਮੀ ਨੌਜਵਾਨ ਨਾਲ ਮਾਮੂਲੀ ਤਕਰਾਰ ਹੋ ਗਈ। ਇਸ ਮਗਰੋਂ ਸੰਦੀਪ ਸਿੰਘ ਨੇ ਕਥਿਤ ਤੌਰ ’ਤੇ ਆਪਣੇ ਕੁਝ ਦੋਸਤਾਂ ਨੂੰ ਬੁਲਾ ਲਿਆ ਤੇ ਤੇਜਿੰਦਰ ਸਿੰਘ ’ਤੇ ਕਾਤਲਾਨਾ ਹਮਲਾ ਕਰ ਦਿੱਤਾ। ਹਮਲੇ ’ਚ ਤੇਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ’ਚ 5 ਹੋਰ ਨੌਜਵਾਨ ਜ਼ਖ਼ਮੀ ਵੀ ਹੋਏ ਹਨ ਜਨਿ੍ਹਾਂ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਡੀਐੱਸਪੀ ਆਸਵੰਤ ਸਿੰਘ ਨੇ ਕਿਹਾ ਕਿ ਮ੍ਰਿਤਕ ਲੜਕੇ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦੇ ਦੋਸ਼ਾਂ ਹੇਠ ਪਰਚਾ ਦਰਜ ਕਰ ਲਿਆ ਹੈ।

Advertisement

Advertisement
Advertisement