ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਧੜਿਆਂ ਦੀ ਲੜਾਈ ’ਚ ਇੱਕ ਨੌਜਵਾਨ ਹਲਾਕ, ਤਿੰਨ ਜ਼ਖ਼ਮੀ

07:57 AM Jul 27, 2024 IST

ਅਮਿਤ ਕੁਮਾਰ
ਬੁਢਲਾਡਾ, 26 ਜੁਲਾਈ
ਇਥੋਂ ਦੇ ਵਾਰਡ ਨੰਬਰ ਚਾਰ ਵਿੱਚ ਦੋ ਧੜਿਆਂ ਦੀ ਲੜਾਈ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਨੌਜਵਾਨਾਂ ਦਰਮਿਆਨ ਪੁਰਾਣੀ ਰੰਜਿਸ਼ ਸੀ, ਜਿਸ ਕਾਰਨ ਦੋਵਾਂ ਵਿਚਾਲੇ ਝਗੜਾ ਹੋ ਗਿਆ। ਇਹ ਝਗੜਾ ਇੰਨਾ ਵਧ ਗਿਆ ਕਿ ਦੋਵਾਂ ਨੇ ਆਪੋ-ਆਪਣੇ ਦੋਸਤਾਂ ਨੂੰ ਬੁਲਾ ਲਿਆ। ਇੱਕ ਧੜੇ ਨੇ ਦੂਜੇ ਧੜੇ ਵੱਲ ਇੱਟਾਂ-ਰੋੜੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਤਿੰਨ ਨੌਜਵਾਨਾਂ ਨੇ ਜਾਨ ਬਚਾਉਣ ਲਈ ਟੋਭੇ ਵਿੱਚ ਛਾਲ ਮਾਰ ਦਿੱਤੀ ਪਰ ਦੂੁਜੇ ਗਰੁੱਪ ਨੇ ਇੱਟਾਂ-ਰੋੜੇ ਵਰ੍ਹਾਉਣੇ ਜਾਰੀ ਰੱਖੇ। ਦੋ ਨੌਜਵਾਨ ਟੋਭੇ ਵਿੱਚੋਂ ਨਿਕਲਣ ’ਚ ਸਫ਼ਲ ਹੋ ਗਏ, ਜਦਕਿ ਉਨ੍ਹਾਂ ਦੇ ਤੀਜੇ ਸਾਥੀ ਅਮਨ ਕੁਮਾਰ (24) ਦਾ ਕੁਝ ਪਤਾ ਨਾ ਲੱਗਿਆ। ਪਰਿਵਾਰ ਨੇ ਪੂਰੀ ਰਾਤ ਅਮਨ ਦੀ ਭਾਲ ਕੀਤੀ ਅਤੇ ਅੱਜ ਸਵੇਰੇ ਉਸ ਦੀ ਲਾਸ਼ ਟੋਭੇ ’ਚੋਂ ਮਿਲੀ। ਪੁਲੀਸ ਨੇ ਅਮਨ ਦੇ ਪਿਤਾ ਗੁਲਾਬ ਚੰਦ ਦੇ ਬਿਆਨ ’ਤੇ ਪ੍ਰਿੰਸ ਪੁੱਤਰ ਗੋਲਾ ਸਿੰਘ, ਪ੍ਰਿੰਸ ਪੁੱਤਰ ਅਵਤਾਰ ਸਿੰਘ, ਮਨਪ੍ਰੀਤ, ਲੱਭੂ ਤੋਂ ਇਲਾਵਾ 15 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਝਗੜੇ ਦੌਰਾਨ ਜ਼ਖ਼ਮੀ ਹੋਏ ਤਿੰਨ ਵਿਅਕਤੀ ਅੰਮ੍ਰਿਤਪਾਲ (21), ਮੋਨੀ (22), ਹੈਪੀ (25) ਸਰਕਾਰੀ ਹਸਪਤਾਲ ਬੁਢਲਾਡਾ ਵਿੱਚ ਜ਼ੇਰੇ ਇਲਾਜ ਹਨ। ਐੱਸਐੱਚਓ ਸਿਟੀ ਭਗਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Advertisement