For the best experience, open
https://m.punjabitribuneonline.com
on your mobile browser.
Advertisement

ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ

07:43 AM Jun 20, 2024 IST
ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ
Advertisement

ਇਕਬਾਲ ਸਿੰਘ ਸਾਂਤ
ਲੰਬੀ, 19 ਜੂਨ
ਪਿੰਡ ਰੱਤਾ ਟਿੱਬਾ ਨੇੜੇ ਅੱਜ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਰਾਹ ਜਾਂਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਵਿਸ਼ਾਲ ਸਿੰਘ (21) ਪੁੱਤਰ ਮਿੱਠੂ ਰਾਮ ਵਾਸੀ ਗੱਦਾਡੋਬ (ਫਾਜ਼ਿਲਕਾ) ਵਜੋਂ ਹੋਈ ਹੈ। ਘਟਨਾ ਸਮੇਂ ਮ੍ਰਿਤਕ ਨੌਜਵਾਨ ਵਿਸ਼ਾਲ ਮੋਟਰਸਾਈਕਲ ਦੀ ਕਿਸ਼ਤ ਭਰ ਕੇ ਰੱਤਾ ਟਿੱਬਾ ਤੋਂ ਮੋਹਲਾਂ ਵੱਲ ਜਾ ਰਿਹਾ ਸੀ। ਰਾਹ ਵਿੱਚ ਰੱਤੇ ਟਿੱਬਾ ਵਾਲੇ ਪਾਸਿਓਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਵਿਸ਼ਾਲ ਸਿੰਘ ਦਾ ਮੋਟਰਸਾਈਕਲ ਰੁਕਵਾ ਲਿਆ। ਇਸ ਮਗਰੋਂ ਉਨ੍ਹਾਂ ਉਸ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਵਿਸ਼ਾਲ ’ਤੇ ਗੋਲੀਆਂ ਚਲਾ ਦਿੱਤੀਆਂ। ਵਿਸ਼ਾਲ ਦੀ ਮੌਕੇ ’ਤੇ ਮੌਤ ਹੋ ਗਈ।
ਉਧਰ, ਮ੍ਰਿਤਕ ਦੇ ਵਾਰਸਾਂ ਨੇ ਵਿਸ਼ਾਲ ਦੀ ਹੱਤਿਆ ਲਈ ਕਥਿਤ ਤੌਰ ’ਤੇ ਦੋ ਨੌਜਵਾਨਾਂ ਅਤੇ ਇੱਕ ਔਰਤ ਨੂੰ ਜ਼ਿੰਮੇਵਾਰ ਦੱਸਿਆ ਹੈ। ਸੂਚਨਾ ਮਿਲਣ ’ਤੇ ਥਾਣਾ ਕਬਰਵਾਲਾ ਦੇ ਮੁਖੀ ਰਣਜੀਤ ਸਿੰਘ ਪੁਲੀਸ ਅਮਲੇ ਸਣੇ ਘਟਨਾ ਸਥਾਨ ’ਤੇ ਪੁੱਜ ਗਏ। ਮ੍ਰਿਤਕ ਦੇ ਵਾਰਸ ਵੀ ਘਟਨਾ ਵਾਲੀ ਜਗ੍ਹਾ ’ਤੇ ਪੁੱਜ ਗਏ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਗਰੀਬ ਪਰਿਵਾਰ ਨਾਲ ਸਬੰਧਤ ਸੀ ਅਤੇ ਮਜ਼ਦੂਰੀ ਕਰਦਾ ਸੀ। ਥਾਣਾ ਮੁਖੀ ਰਣਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਵਾਰਸਾਂ ਦੇ ਬਿਆਨਾਂ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਲੋਟ ਵਿਖੇ ਭੇਜ ਦਿੱਤਾ ਗਿਆ। ਪੁਲੀਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Advertisement
Author Image

joginder kumar

View all posts

Advertisement