ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਖਲਚੀਆਂ ਕਦੀਮ ’ਚ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

09:00 AM Nov 06, 2024 IST
ਰਵੀ

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 5 ਨਵੰਬਰ
ਥਾਣਾ ਸਦਰ ਅਧੀਨ ਪੈਂਦੇ ਪਿੰਡ ਖਲਚੀਆਂ ਕਦੀਮ ਵਿਚ ਅੱਜ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਥੇ ਚਾਰ-ਪੰਜ ਦਿਨ ਪਹਿਲਾਂ ਦੋ ਪਰਿਵਾਰਾਂ ਦੇ ਕੁਝ ਬੱਚਿਆਂ ਦਾ ਆਪਸ ਵਿੱਚ ਮਾਮੂਲੀ ਝਗੜਾ ਹੋਇਆ ਸੀ। ਮਗਰੋਂ ਇਹ ਝਗੜਾ ਵੱਡਿਆਂ ਤੱਕ ਪਹੁੰਚ ਗਿਆ। ਹਾਲਾਂਕਿ ਪੰਚਾਇਤ ਨੇ ਦੋਵਾਂ ਧਿਰਾਂ ਨੂੰ ਬੁਲਾ ਕੇ ਰਾਜ਼ੀਨਾਮਾ ਕਰਵਾ ਦਿੱਤਾ ਸੀ, ਪਰ ਇੱਕ ਧਿਰ ਨੇ ਅਜੇ ਵੀ ਮਨ ਵਿੱਚ ਰੜਕ ਰੱਖੀ ਹੋਈ ਸੀ। ਅੱਜ ਸਵੇਰੇ ਗਿਆਰਾਂ ਵਜੇ ਦੇ ਕਰੀਬ ਇੱਕ ਧਿਰ ਵੱਲੋਂ ਦੂਜੀ ਧਿਰ ਦੇ ਰਵੀ (35) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਰਵੀ ਆਪਣੇ ਪਰਿਵਾਰ ਵਿੱਚ ਇਕਲੌਤਾ ਕਮਾਉਣ ਵਾਲਾ ਸੀ। ਪੀੜਤ ਪਰਿਵਾਰ ਵੱਲੋਂ ਵਿਸ਼ਾਲ ਤੇ ਅੱਜੂ ਸਣੇ ਕੁਝ ਹੋਰ ਵਿਅਕਤੀ ਵਾਰਦਾਤ ਵਿੱਚ ਸ਼ਾਮਲ ਦੱਸੇ ਜਾ ਰਹੇ ਹਨ। ਪੁਲੀਸ ਨੇ ਪੀੜਤ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।

Advertisement

ਗੁਰਦਾਸਪੁਰ ਵਿੱਚ ਘਟਨਾ ਸਬੰਧੀ ਪੁੱਛ-ਪੜਤਾਲ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਕੇਪੀ ਸਿੰਘ

ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੀ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਗਜਨੀਪੁਰ ਫੋਕਲ ਪੁਆਇੰਟ ’ਤੇ ਦਾਣਾ ਮੰਡੀ ਵਿੱਚ ਗੁਰਾਇਆ ਕਮਿਸ਼ਨ ਏਜੰਟ ਨਾਮ ਵਾਲੀ ਆੜ੍ਹਤ ਦੀ ਫ਼ਰਮ ਚਲਾਉਣ ਵਾਲੇ ਆੜ੍ਹਤੀ ਹਰਮਿੰਦਰ ਸਿੰਘ ’ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਮੌਕੇ ਆੜ੍ਹਤੀ ਹਰਮਿੰਦਰ ਸਿੰਘ ਵਾਲ-ਵਾਲ ਬਚ ਗਏ ਅਤੇ ਗੋਲੀ ਕਿਸੇ ਨੂੰ ਵੀ ਨਹੀਂ ਲੱਗੀ। ਜਾਣਕਾਰੀ ਅਨੁਸਾਰ ਆੜ੍ਹਤੀ ਮੰਡੀ ਵਿੱਚ ਸੀ ਜਦੋਂ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਨਕਾਬਪੋਸ਼ ਮੰਡੀ ਵਿੱਚ ਆਏ ਅਤੇ ਆਉਂਦੇ ਹੀ ਆੜ੍ਹਤੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਚਲਾਉਣ ਮਗਰੋਂ ਮੋਟਰਸਾਈਕਲ ਸਵਾਰ ਤੁਰੰਤ ਕਲਾਨੌਰ-ਡੇਰਾ ਬਾਬਾ ਨਾਨਕ ਵੱਲ ਫ਼ਰਾਰ ਹੋ ਗਏ। ਮੌਕੇ ’ਤੇ ਪਹੁੰਚੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਮੁਖੀ ਅਮਨਦੀਪ ਸਿੰਘ ਅਨੁਸਾਰ ਮੌਕੇ ਤੋਂ ਗੋਲੀਆਂ ਦੇ ਤਿੰਨ ਖੋਲ ਅਤੇ ਦੋ ਬਿਨਾਂ ਚੱਲੀਆਂ ਹੋਈਆਂ ਗੋਲੀਆਂ ਵੀ ਬਰਾਮਦ ਹੋਈਆਂ। ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਗੈਂਗਸਟਰਾਂ ਨੇ ਸਨਅਤਕਾਰ ਦੀ ਫੈਕਟਰੀ ਦੇ ਗੇਟ ’ਤੇ ਗੋਲੀਆਂ ਚਲਾਈਆਂ

ਤਰਨ ਤਾਰਨ (ਗੁਰਬਖ਼ਸ਼ਪੁਰੀ): ਇਥੇ ਅੱਜ ਤੜਕਸਾਰ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਹਥਿਆਰਬੰਦ ਗੈਂਗਸਟਰ ਇੱਥੋਂ ਦੇ ਫੋਕਲ ਪੁਆਇੰਟ ਦੇ ਦਰਮਿਆਨੇ ਜਿਹੇ ਸਨਅਤਕਾਰ ਦੀ ਫੈਕਟਰੀ ਦੇ ਗੇਟ ’ਤੇ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ| ਸਨਅਤਕਾਰ ਵਾਹਿਗੁਰੂ ਸਿੰਘ ਨੇ ਦੱਸਿਆ ਕਿ ਉਸ ਦੇ ਮੋਬਾਈਲ ’ਤੇ ਬੀਤੀ ਅੱਧੀ ਰਾਤ ਦੇ ਕਰੀਬ ਹੀ ਫ਼ਿਰੌਤੀ ਦੀ ਮੰਗ ਕਰਦੀ ਵੀਡੀਓ ਕਾਲ ਆਈ ਸੀ, ਜਿਸ ਨੂੰ ਉਸ ਨੇ ਤੁਰੰਤ ਬੰਦ ਕਰ ਦਿੱਤਾ| ਥਾਣਾ ਸਿਟੀ ਦੇ ਐੱਸਐੱਚਓ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕੀਤੀ ਹੈ| ਸਨਅਤਕਾਰ ਬੈਟਰੀਆਂ ਬਣਾਉਣ ਦਾ ਕਾਰੋਬਾਰ ਕਰਦਾ ਹੈ ਅਤੇ ਉਹ ਪਹਿਲਾਂ ਹੀ ਭਾਰੀ ਕਰਜ਼ੇ ਦੀ ਮਾਰ ਹੇਠ ਹੈ।

Advertisement

Advertisement