ਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਨੌਜਵਾਨ ਦੇ ਸਿਰ ’ਚ ਮਾਰੀ ਗੋਲੀ
07:37 PM May 15, 2025 IST
ਗੁਰਪ੍ਰੀਤ ਸਿੰਘ ਦੌਧਰ
Advertisement
ਅਜੀਤਵਾਲ, 15 ਮਈ
ਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਅੱਜ ਸ਼ਾਮ ਪੰਜ ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ।
Advertisement
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਇੰਦਰਪਾਲ ਸਿੰਘ (32) ਪੁੱਤਰ ਹਰਵਿੰਦਰ ਸਿੰਘ ਪਿੰਡ ਦੌਧਰ ਗਰਬੀ ਦਾ ਰਹਿਣ ਵਾਲਾ ਸੀ ਅਤੇ ਮੋਟਰਸਾਈਕਲ ’ਤੇ ਕਿਸੇ ਕੰਮ ਮਗਰੋਂ ਤਖਾਣਵੱਧ ਰੋਡ ’ਤੇ ਵਾਪਸ ਆ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਫਾਇਰਿੰਗ ਕਰ ਦਿੱਤੀ।
ਪਰਿਵਾਰਿਕ ਮੈਂਬਰ ਉਸ ਨੂੰ ਮੋਗਾ ਦੇ ਹਸਪਤਾਲ ਲੈ ਕੇ ਗਏ ਜਿੱਥੋਂ ਡਾਕਟਰਾਂ ਵੱਲੋਂ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ। ਇਸ ਮੌਕੇ ਘਟਨਾ ਸਥਾਨ ’ਤੇ ਪਹੁੰਚ ਕੇ ਪੁਲੀਸ ਦੇ ਉੱਚ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਘਟਨਾ ਸਥਾਨ ਤੋਂ 45 ਬੋਰ ਦੇ ਤਿੰਨ ਖੋਲ ਅਤੇ ਇਕ ਕਾਰਤੂਸ ਬਰਾਮਦ ਕੀਤਾ ਹੈ।
Advertisement