For the best experience, open
https://m.punjabitribuneonline.com
on your mobile browser.
Advertisement

ਮਾਲ-ਗੱਡੀ ਅੱਗੇ ਛਾਲ ਮਾਰ ਕੇ ਮੁਟਿਆਰ ਵੱਲੋਂ ਖ਼ੁਦਕੁਸ਼ੀ

09:06 AM Apr 13, 2024 IST
ਮਾਲ ਗੱਡੀ ਅੱਗੇ ਛਾਲ ਮਾਰ ਕੇ ਮੁਟਿਆਰ ਵੱਲੋਂ ਖ਼ੁਦਕੁਸ਼ੀ
Advertisement

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 12 ਅਪਰੈਲ
ਅੰਬਾਲਾ ਸ਼ਹਿਰ ਵਿਚ ਇਕ ਮੁਟਿਆਰ ਨੇ ਮਾਲ-ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਮਟੇੜੀ ਸ਼ੇਖਾਂ ਪਿੰਡ ਦੀ ਮੁਸਕਾਨ (23) ਵਜੋਂ ਹੋਈ ਹੈ। ਉਸ ਨੇ ਅੰਬਾਲਾ ਸ਼ਹਿਰ ਦੇ ਬੱਸ ਅੱਡੇ ਨੇੜੇ ਰੇਲ ਪਟੜੀ ’ਤੇ ਖ਼ੁਦਕੁਸ਼ੀ ਕੀਤੀ ਹੈ। ਸੂਚਨਾ ਮਿਲਦਿਆਂ ਹੀ ਜੀਆਰਪੀ ਥਾਣੇ ਤੋਂ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।ਲਾਸ਼ ਦੀ ਤਲਾਸ਼ੀ ਲੈਣ ’ਤੇ ਪੁਲੀਸ ਨੂੰ ਮੁਸਕਾਨ ਦੇ ਪਰਸ ਵਿਚੋਂ ਬੱਸ ਪਾਸ ਮਿਲਿਆ ਜਿਸ ਤੋਂ ਉਸ ਦੀ ਸ਼ਨਾਖ਼ਤ ਹੋਈ ਹੈ। ਉਸ ਕੋਲੋਂ ਇਕ ਆਈਲੈਟਸ ਸੈਂਟਰ ਦਾ ਸ਼ਨਾਖ਼ਤੀ ਕਾਰਡ ਵੀ ਮਿਲਿਆ ਹੈ ਜਿਸ ਤੋਂ ਪਤਾ ਲਗਦਾ ਹੈ ਕਿ ਉਹ ਬਾਹਰ ਜਾਣ ਦੀ ਤਿਆਰੀ ਕਰ ਰਹੀ ਸੀ। ਧੀ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਵਾਲੇ ਮੌਕੇ ’ਤੇ ਪਹੁੰਚੇ ਤੇ ਬਿਆਨ ਦਰਜ ਕਰਾਏ।

Advertisement

Advertisement
Author Image

joginder kumar

View all posts

Advertisement
Advertisement
×