ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੋਪਲਪੁਰਾ ਸਕੂਲ ਵਿੱਚ ਯੁਵਕ ਮੇਲਾ ਕਰਵਾਇਆ

10:36 AM Dec 04, 2023 IST
ਜੇਤੂਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਪੱਤਰ ਪ੍ਰੇਰਕ
ਜੈਂਤੀਪੁਰ, 3 ਦਸੰਬਰ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਅੰਮ੍ਰਿਤਸਰ-ਤਰਨ ਤਾਰਨ ਦੇ ਖੇਤਰ ਜੈਂਤੀਪੁਰ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਪਲਪੁਰਾ ਮੱਜਵਿੰਡ ਵਿੱਚ ਪ੍ਰਿੰਸੀਪਲ ਪਰਮਜੀਤ ਕੌਰ ਦੇ ਸਹਿਯੋਗ ਨਾਲ ਅੰਤਰ-ਸਕੂਲ ਯੁਵਕ ਮੇਲਾ ਕਰਵਾਇਆ ਗਿਆ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੇਲੇ ’ਚ 14 ਸਕੂਲਾਂ ਦੇ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਬੱਚਿਆਂ ਦੇ ਕਵਿਤਾ, ਭਾਸ਼ਣ ਗੁਰਬਾਣੀ ਕੀਰਤਨ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਜੂਨੀਅਰ ਵਰਗ ਕਵਿਤਾ ਮੁਕਾਬਲੇ ਵਿੱਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮੱਲਿਆਵਾਲ ਦੀ ਪ੍ਰਭਜੋਤ ਕੌਰ, ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਬਦਾਲ ਦੀ ਕਿਸਨੂਰ ਕੌਰ ਅਤੇ ਖਾਲਸਾ ਅਕੈਡਮੀ ਮਹਿਤਾ ਚੌਕ ਦੀ ਲਵਲੀਨ ਭਗਤ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਅਤੇ ਗੁੱਡਵਿਲ ਸਕੂਲ ਢਡਿਆਲਾ ਨੱਤ ਸਨਪ੍ਰੀਤ ਕੌਰ ਨੇ ਵਿਸ਼ੇਸ਼ ਸਥਾਨ ਹਾਸਲ ਕੀਤਾ। ਸੀਨੀਅਰ ਵਰਗ ਵਿੱਚ ਖਾਲਸਾ ਅਕੈਡਮੀ ਦੀ ਹਰਸਿਮਰਤ ਕੌਰ, ਗੁਰੂ ਖਾਲਸਾ ਹਾਈ ਸਕੂਲ ਸਾਮਨਗਰ ਦੇ ਸਤਿੰਦਰਪਾਲ ਸਿੰਘ, ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮੱਜਵਿੰਡ ਦੀ ਮੁਸਕਾਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਅਤੇ ਮੱਜਵਿੰਡ ਦੀ ਹੀ ਅਸਨੂਰ ਨੇ ਵਿਸ਼ੇਸ਼ ਸਥਾਨ ਹਾਸਲ ਕੀਤਾ। ਸੀਨੀਅਰ ਵਰਗ ਵਿੱਚ ਗੁੱਡਵਿਲ ਸਕੂਲ ਦੀ ਸੀਰਤਜੋਤ ਕੌਰ, ਮੱਜਵਿੰਡ ਗੋਪਾਲਪੁਰ ਦੀ ਅਰਪਨ ਕੌਰ, ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲੀ ਕਲਾਂ ਦੀ ਰਮਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਅਤੇ ਮੱਜਵਿੰਡ ਗੋਪਾਲਪੁਰ ਦੀ ਹੀ ਕੋਮਲਪ੍ਰੀਤ ਕੌਰ ਵਿਸ਼ੇਸ਼ ਸਥਾਨ ਹਾਸਲ ਕੀਤਾ।

Advertisement

Advertisement