For the best experience, open
https://m.punjabitribuneonline.com
on your mobile browser.
Advertisement

ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ

01:04 PM Oct 20, 2024 IST
ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਅਸੈਂਬਲੀ ਸੀਟਾਂ ਦੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ.ਸੰਦੀਪ ਪਾਠਕ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ਮੁਤਾਬਕ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ (ਐੱਸਸੀ) ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਉਮੀਦਵਾਰ ਹੋਣਗੇ। ਦੱਸਣਯੋਗ ਹੈ ਕਿ ਪੰਜਾਬ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ 13 ਨਵੰਬਰ ਨੂੰ ਹੋਵੇਗੀ ਅਤੇ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਆਉਣਗੇ।

Advertisement

Advertisement
Advertisement
Author Image

Advertisement