For the best experience, open
https://m.punjabitribuneonline.com
on your mobile browser.
Advertisement

ਆਮ ਆਦਮੀ ਪਾਰਟੀ ਨੇ ਮਹਾਰੈਲੀ ਲਈ ਘਰ-ਘਰ ਮੁਹਿੰਮ ਵਿੱਢੀ

10:05 AM Mar 30, 2024 IST
ਆਮ ਆਦਮੀ ਪਾਰਟੀ ਨੇ ਮਹਾਰੈਲੀ ਲਈ ਘਰ ਘਰ ਮੁਹਿੰਮ ਵਿੱਢੀ
ਮੁਹਿੰਮ ਦੌਰਾਨ ਲੋਕਾਂ ਨੂੰ ਰੈਲੀ ਲਈ ਸੱਦਾ ਪੱਤਰ ਦਿੰਦੇ ਹੋਏ ਗੋਪਾਲ ਰਾਏ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ‘ਇੰਡੀਆ’ ਗੱਠਜੋੜ ਵੱਲੋਂ ਰਾਮਲੀਲਾ ਮੈਦਾਨ ਵਿੱਜ 31 ਮਾਰਚ ਨੂੰ ਕੀਤੀ ਜਾਣ ਵਾਲੀ ਮਹਾਰੈਲੀ ਦੀਆਂ ਤਿਆਰੀਆਂ ਵਜੋਂ ਆਮ ਆਦਮੀ ਪਾਰਟੀ ਨੇ ਲੋਕਾਂ ਵਿੱਚ ਸੱਦਾ ਪੱਤਰ ਵੰਡਣੇ ਸ਼ੁਰੂ ਕਰ ਦਿੱਤੇ ਹਨ। ਅੱਜ ਦਿੱਲੀ ਪ੍ਰਦੇਸ਼ ਕਨਵੀਨਰ ਗੋਪਾਲ ਰਾਏ ਵਰਕਰਾਂ ਦੇ ਨਾਲ ਕਰੋਲ ਬਾਗ ਸਥਿਤ ਰੇਗਰਪੁਰਾ ਪਹੁੰਚੇ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਮਹਾਰੈਲੀ ’ਚ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਮੰਤਰੀ, ਵਿਧਾਇਕ, ਅਧਿਕਾਰੀ ਅਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਸੱਦਾ ਦੇ ਰਹੇ ਹਨ। ਇਸ ਰੈਲੀ ਵਿੱਚ ਭਾਰਤੀ ਗੱਠਜੋੜ ਦੇ ਵੱਡੇ ਆਗੂ ਇਕੱਠੇ ਹੋਣਗੇ ਤੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਦੀਆਂ ਗ੍ਰਿਫਤਾਰੀਆਂ ਵਿਰੁੱਧ ਜਨਤਾ ਨਾਲ ਮਿਲ ਕੇ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਲੋਕ ਦੇਖ ਰਹੇ ਹਨ ਕਿ ਕਿਵੇਂ ਸਾਰੇ ਭ੍ਰਿਸ਼ਟ ਭਾਜਪਾ ਵਿੱਚ ਸ਼ਾਮਲ ਹੋ ਕੇ ਸਾਫ਼ ਹੋ ਰਹੇ ਹਨ ਅਤੇ ਦਿੱਲੀ ਦੇ ਲੋਕਾਂ ਲਈ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਮੁੱਖ ਮੰਤਰੀ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਦਿੱਲੀ ਦੇ ਲੋਕ ਹੁਣ ਇਸ ਤਾਨਾਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ। ਰਾਏ ਨੇ ਕਿਹਾ ਕਿ ਜਿਸ ਦਿਨ ਤੋਂ ਦਿੱਲੀ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨੇ ਗ੍ਰਿਫ਼ਤਾਰ ਕੀਤਾ ਹੈ, ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਇੱਕ ਚੁਣੇ ਹੋਏ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਿਉਂ ਕੀਤਾ ਗਿਆ? ‘ਆਪ’ ਦੇ ਦਿੱਲੀ ਪ੍ਰਦੇਸ਼ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਭਾਜਪਾ ਨੂੰ ਇਸ ਮੈਗਾ ਰੈਲੀ ਖ਼ਿਲਾਫ਼ ਆਵਾਜ਼ ਉਠਾਉਣ ਦਾ ਕੋਈ ਹੱਕ ਨਹੀਂ ਹੈ।

Advertisement

ਕਾਂਗਰਸ ਵੱਲੋਂ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਆਪਣੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਮਹਾਰੈਲੀ ਤੋਂ ਕਰੇਗੀ। ਜਿਸ ਵਿੱਚ ਕਾਂਗਰਸ ਪਾਰਟੀ ਦੀਆਂ ਪੰਜ ਇਨਸਾਫ਼ ਮੰਗਾਂ ਬਰਾਬਰੀ ਇਨਸਾਫ਼, ਨੌਜਵਾਨ ਇਨਸਾਫ਼, ਮਹਿਲਾ ਇਨਸਾਫ਼, ਮਜ਼ਦੂਰ ਇਨਸਾਫ਼, ਕਿਸਾਨ ਇਨਸਾਫ਼ ਨੂੰ ਪਹਿਲ ਦਿੱਤੀ ਜਾਵੇਗੀ।

ਭਾਜਪਾ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਮੁਲਤਵੀ

ਨਵੀਂ ਦਿੱਲੀ (ਪਤਰ ਪ੍ਰੇਰਕ): ਕੌਮੀ ਰਾਜਧਾਨੀ ਵਿੱਚ ਭਾਜਪਾ ਦੇ ਮੁੱਖ ਦਫਤਰ ਦੇ ਬਾਹਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਚੋਣ ਬਾਂਡ ਦੇ ਮਾਮਲੇ ਵਿੱਚ ਅੱਜ ਕੀਤਾ ਜਾਣ ਵਾਲਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ। ਹੁਣ ਇਹ ਪ੍ਰਦਰਸ਼ਨ 31 ਮਾਰਚ ਤੋਂ ਬਾਅਦ ਹੋਵੇਗਾ।

Advertisement
Author Image

sukhwinder singh

View all posts

Advertisement
Advertisement
×