ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਮ ਆਦਮੀ ਪਾਰਟੀ ਵੱਲੋਂ ‘ਆਪ ਕਾ ਰਾਮ ਰਾਜਿਆ’ ਵੈੱਬਸਾਈਟ ਲਾਂਚ

07:07 AM Apr 18, 2024 IST
‘ਆਪ’ ਆਗੂ ਸੰਜੈ ਸਿੰਘ, ਸੌਰਭ ਭਾਰਦਵਾਜ, ਆਤਿਸ਼ੀ ਅਤੇ ਜੈਸਮੀਨ ਸ਼ਾਹ ਵੈੱਬਸਾਈਟ ਲਾਂਚ ਕਰਦੇ ਹੋਏ। -ਫੋਟੋ: ਮੁਕੇਸ਼ ਅਗਰਵਾਲ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 17 ਅਪਰੈਲ
ਆਮ ਆਦਮੀ ਪਾਰਟੀ ਨੇ ਅੱਜ ਲੋਕ ਸਭਾ ਚੋਣਾਂ 2024 ਦੀ ਆਪਣੀ ਚੋਣ ਮੁਹਿੰਮ ਲਈ ‘ਆਪਕਾਰਾਮਰਾਜਿਆ. ਕਾਮ’ ਵੈੱਬਸਾਈਟ ਲਾਂਚ ਕੀਤੀ ਅਤੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਵਿੱਚ ਭਗਵਾਨ ਰਾਮ ਦੇ ਆਦਰਸ਼ਾਂ ਨੂੰ ਸਾਕਾਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਵੈੱਬਸਾਈਟ 19 ਅਪਰੈਲ ਨੂੰ ਹੋਣ ਜਾ ਰਹੇ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਤੋਂ ਪਹਿਲਾਂ ਅਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮਨਾਏ ਜਾ ਰਹੇ ਰਾਮ ਨੌਮੀ ਦੇ ਤਿਉਹਾਰ ਮੌਕੇ ਲਾਂਚ ਕੀਤੀ ਗਈ ਹੈ।
‘ਆਪ’ ਦੇ ਸੀਨੀਅਰ ਆਗੂਆਂ ਆਤਿਸ਼ੀ, ਸੌਰਭ ਭਾਰਦਵਾਜ ਅਤੇ ਜੈਸਮੀਨ ਸ਼ਾਹ ਦੇ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਤੋਂ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਰਾਮ ਨੌਮੀ ਮੌਕੇ ‘ਆਪਕਾਰਾਮਰਾਜਿਆ.ਕਾਮ’ ਨਾਮ ਦੀ ਇੱਕ ਵੈੱਬਸਾਈਟ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ‘ਆਪ’ ਦੀ ‘ਰਾਮ ਰਾਜ’ ਦੀ ਧਾਰਨਾ ਨੂੰ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕੰਮਕਾਜ ਬਾਰੇ ਵੀ ਜਾਣਕਾਰੀ ਦੇਵੇਗੀ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਕੇਜਰੀਵਾਲ ਨੇ ‘ਰਾਮ ਰਾਜ’ ਦੀ ਧਾਰਨਾ ਨੂੰ ਸਾਕਾਰ ਕਰਨ ਲਈ ਪਿਛਲੇ 10 ਸਾਲਾਂ ਵਿੱਚ ਵਧੀਆ ਸਕੂਲ, ਮੁਹੱਲਾ ਕਲੀਨਿਕ, ਮੁਫ਼ਤ ਪਾਣੀ ਤੇ ਬਿਜਲੀ ਅਤੇ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦਿੱਤੀ ਹੈ।’’
‘ਆਪ’ ਆਗੂ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੈ ਕਿ ਰਾਮ ਨੌਮੀ ਮੌਕੇ ਕੇਜਰੀਵਾਲ ਆਪਣੇ ਲੋਕਾਂ ਵਿਚਾਲੇ ਮੌਜੂਦ ਨਹੀਂ ਹਨ। ਉਨ੍ਹਾਂ ਇਹ ਦੋਸ਼ ਵੀ ਲਗਾਇਆ ਕਿ ਮੁੱਖ ਮੰਤਰੀ ਨੂੰ ਝੂਠੇ ਗਵਾਹਾਂ ਦੇ ਆਧਾਰ ’ਤੇ ‘ਨਿਰਆਧਾਰ’ ਮਾਮਲੇ ਵਿੱਚ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ, ‘‘ਅਰਵਿੰਦ ਕੇਜਰੀਵਾਲ ਦੀ ‘ਰਾਮ ਰਾਜ’ ਦੀ ਧਾਰਨਾ ਵਿੱਚ ਕੋਈ ਵੱਡਾ ਜਾਂ ਛੋਟਾ ਨਹੀਂ ਹੈ ਅਤੇ ਇਸ ਵਿੱਚ ਸਾਰਿਆਂ ਦੇ ਹਿੱਤ ਵਿੱਚ ਕੰਮ ਕੀਤਾ ਜਾਂਦਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਮ ਨੌਮੀ ਮੌਕੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਤਹਿਤ ਇਸ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਗਈ ਹੈ।’’ ਉਨ੍ਹਾਂ ਦਾਅਵਾ ਕੀਤਾ ਕਿ ਦੁਨੀਆ ਅਰਵਿੰਦ ਕੇਜਰੀਵਾਲ ਅਤੇ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਸਿੱਖ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਨੇ ਫਰਵਰੀ 2020 ਵਿੱਚ ਅਮਰੀਕਾ ਦੇ ਤਤਕਾਲੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੱਲੋਂ ਦਿੱਲੀ ਸਰਕਾਰ ਦੇ ਇਕ ਸਕੂਲ ਦੇ ਕੀਤੇ ਗਏ ਦੌਰੇ ਦਾ ਜ਼ਿਕਰ ਕਰਦੇ ਹੋਏ ਕਿਹਾ, ‘‘ਪਹਿਲਾਂ ਲੋਕ ਕਹਿੰਦੇ ਸਨ ‘ਅਮਰੀਕਾ ਤੋਂ ਸਿੱਖੋ’ ਪਰ ਹੁਣ ਅਮਰੀਕੀ ਰਾਸ਼ਟਰਪਤੀ ਦੀ ਪਤਨੀ ਭਾਰਤ ਆਉਂਦੀ ਹੈ ਅਤੇ ਕਹਿੰਦੀ ਹੈ ਕਿ ਉਹ ਅਰਵਿੰਦ ਕੇਜਰੀਵਾਲ ਵੱਲੋਂ ਬਣਾਏ ਗਏ ਸਕੂਲ ਦੇਖਣਾ ਚਾਹੁੰਦੀ ਹੈ। ਹੁਣ ਅਮਰੀਕੀ ਕੇਜਰੀਵਾਲ ਦੇ ਕੰਮਾਂ ਤੋਂ ਸਿੱਖਦੇ ਹਨ।’’
ਇਸ ਦੌਰਾਨ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਕਿਹਾ, ‘‘ਅਸੀਂ ਦਿੱਲੀ ਤੇ ਪੰਜਾਬ ਵਿੱਚ ‘ਰਾਮ ਰਾਜ’ ਦੀ ਧਾਰਨਾ ’ਤੇ ਕੰਮ ਕਰ ਰਹੇ ਹਾਂ। ਅਸੀਂ ਇਸ ਵੈੱਬਸਾਈਟ ਰਾਹੀਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਦੇਸ਼ ਤੇ ਦੁਨੀਆ ਵਿੱਚ ਫੈਲਾਉਣਾ ਚਾਹੁੰਦੇ ਹਾਂ।’’ ਹਿੰਦੂ ਧਰਮ ਦੇ ਪਵਿੱਤਰ ਗ੍ਰੰਥ ਰਾਮਚਰਿਤਮਾਨਸ ਦੀ ਇਕ ਚੌਪਾਈ ਦਾ ਜ਼ਿਕਰ ਕਰਦੇ ਹੋਏ ਆਤਿਸ਼ੀ ਨੇ ਕਿਹਾ, ‘‘ਜਿਸ ਤਰ੍ਹਾਂ ਭਗਵਾਨ ਰਾਮ ਨੇ ਮੁਸ਼ਕਿਲਾਂ ਦੇ ਬਾਵਜੂਦ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਉਸੇ ਤਰ੍ਹਾਂ ਕੇਜਰੀਵਾਲ ਸਾਰੀਆਂ ਮੁਸ਼ਕਿਲਾਂ ਨਾਲ ਲੜਦੇ ਹੋਏ ਲੋਕਾਂ ਲਈ ਕੰਮ ਕਰ ਰਹੇ ਹਨ ਅਤੇ ਆਪਣੇ ਵਾਅਦੇ ਪੂਰੇ ਕਰ ਰਹੇ ਹਨ।’’

Advertisement

Advertisement
Advertisement