ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਮ ਆਦਮੀ ਪਾਰਟੀ ਦਾ ਆਗੂ ਚਿੱਟੇ ਸਣੇ ਗ੍ਰਿਫ਼ਤਾਰ

08:24 AM Apr 19, 2024 IST
ਐੱਨਕੇ ਸ਼ਰਮਾ ਵੱਲੋਂ ਵਿਧਾਇਕ ਕੁਲਜੀਤ ਰੰਧਾਵਾ ਨਾਲ ਜਾਰੀ ਕੀਤੀ ਮੁਲਜ਼ਮ ਦੀ ਫੋਟੋ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 18 ਅਪਰੈਲ
ਪਿੰਡ ਜੌਲਾਂ ਕਲਾਂ ਦੇ ਵਾਸੀਆਂ ਵੱਲੋਂ ਪਿੰਡ ਦੇ ਹੀ ਸੰਜੀਵ ਕੁਮਾਰ ਸੰਜੂ ਨੂੰ ਤਿੰਨ ਗ੍ਰਾਮ ਹੈਰੋਇਨ ਸਣੇ ਕਾਬੂ ਕਰ ਕੇ ਮੁਬਾਰਕਪੁਰ ਪੁਲੀਸ ਦੇ ਹਵਾਲੇ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਗਰੋਂ ਹਲਕਾ ਡੇਰਾਬੱਸੀ ਵਿੱਚ ਸਿਆਸਤ ਭਖ ਗਈ ਹੈ।
ਇਸ ਸਬੰਧੀ ਸਾਬਕਾ ਹਲਕਾ ਵਿਧਾਇਕ ਅਤੇ ਲੋਕ ਸਭਾ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਦੋਸ਼ ਲਾਇਆ ਕਿ ਹੈਰੋਇਨ ਨਾਲ ਕਾਬੂ ਕੀਤਾ ਮੁਲਜ਼ਮ ‘ਆਪ’ ਦਾ ਬਲਾਕ ਪ੍ਰਧਾਨ ਹੈ। ਉਨ੍ਹਾਂ ਨੇ ਮੁਲਜ਼ਮ ਦੀਆਂ ਹਲਕਾ ਵਿਧਾਇਕ ਰੰਧਾਵਾ ਨਾਲ ਕਈ ਫੋਟੋਆਂ ਮੀਡੀਆ ਸਾਹਮਣੇ ਪੇਸ਼ ਕੀਤੀਆਂ ਹਨ।
ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲੰਘੀ ਰਾਤ ਕਰੀਬ 9.30 ਵਜੇ ਪਿੰਡ ਜੌਲਾਂ ਕਲਾਂ ਦੇ ਵਾਸੀਆਂ ਨੇ ਇੱਕ ਵਿਅਕਤੀ ਨੂੰ ਚਿੱਟੇ ਸਣੇ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰ ਕੇ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ।

Advertisement

ਮੁਲਜ਼ਮ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ: ਵਿਧਾਇਕ ਰੰਧਾਵਾ

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਵਿਰੋਧੀ ਝੂਠੇ ਦੋਸ਼ ਲਾ ਕੇ ਪਾਰਟੀ ਦੀ ਬਦਨਾਮੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਬਲਾਕ ਪ੍ਰਧਾਨ ਦਾ ਨਾਂ ਮੁਲਜ਼ਮ ਦੇ ਨਾਂ ਨਾਲ ਮਿਲਦਾ ਹੈ, ਜੋ ਕਿ ਖੇਲਣ ਪਿੰਡ ਦਾ ਹੈ ਪਰ ਮੁਲਜ਼ਮ ਪਿੰਡ ਜੌਲਾਂ ਕਲਾਂ ਦਾ ਰਹਿਣ ਵਾਲਾ ਹੈ, ਜਿਸ ਦਾ ਪਾਰਟੀ ਨਾਲ ਕੋਈ ਲੈਣਾ ਦੇਣਾ ਨਹੀਂ। ਮੁਲਜ਼ਮ ਨਾਲ ਫੋਟੋਆਂ ਬਾਰੇ ਉਨ੍ਹਾਂ ਕਿਹਾ ਕਿ ਲੋਕ ਕਦੇ-ਕਦੇ ਮੀਟਿੰਗਾਂ ਵਿੱਚ ਆ ਕੇ ਫੋਟੋਆਂ ਖਿਚਵਾ ਲੈਂਦੇ ਹਨ।

Advertisement
Advertisement
Advertisement