ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਮ ਆਦਮੀ ਪਾਰਟੀ ਦੇ ਆਗੂ ਅਕਾਲੀ ਦਲ ਵਿੱਚ ਸ਼ਾਮਲ

08:33 AM May 10, 2024 IST
ਰਾਜਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਰਣਜੀਤ ਸਿੰਘ ਢਿੱਲੋਂ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਮਈ
ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਪੂਰਬੀ ਵਿੱਚ ਆਮ ਆਦਮੀ ਪਾਰਟੀ ਨੂੰ ਕਰਾਰਾ ਝਟਕਾ ਦਿੱਤਾ ਹੈ। ਜਾਣਕਾਰੀ ਅਨੁਸਾਰ ਅੱਜ ਰਾਜਪਾਲ ਸਿੰਘ ਰਾਜੂ ਦਿਓਲ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੈਕਟਰ 39 ਵਿਖੇ ਹੋਏ ਇੱਕ ਸਮਾਗਮ ਦੌਰਾਨ ਰਾਜਪਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠ ਬੋਲ ਕੇ ਸੱਤਾ ਵਿੱਚ ਆਈ ਹੈ। ਇਸ ਮੌਕੇ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੁਣ ਤੱਕ ਸੰਸਦ ਦੀ ਕਾਰਗੁਜ਼ਾਰੀ ਤੋਂ ਜਿੱਥੇ ਪੰਜਾਬ ਦੇ ਲੋਕ ਨਿਰਾਸ਼ ਹਨ ਉੱਥੇ ਉਨ੍ਹਾਂ ਦੀ ਪਾਰਟੀ ਦੇ ਵਰਕਰ ਵੀ ਦੁੱਖੀ ਅਤੇ ਪ੍ਰੇਸ਼ਾਨ ਹਨ। ਉਨ੍ਹਾਂ ਰਾਜਪਾਲ ਸਿੰਘ ਰਾਜੂ ਦਿਓਲ ਅਤੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਅਕਾਲੀ ਦਲ ਦੀ ਜਿੱਤ ਲਈ ਦਿਨ ਰਾਤ ਇੱਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਨੇਕ ਸਿੰਘ ਖਾਲਸਾ, ਜਸਵੀਰ ਸਿੰਘ, ਦੀਪਕ ਖੋਸਲਾ, ਗੁਰਬਖਸ਼ ਸਿੰਘ ਦੂਆ, ਤੁਸ਼ਾਰ ਕਪੂਰ, ਪਰਮਜੀਤ ਸਿੰਘ, ਅਮਰਜੀਤ ਸਿੰਘ ਬਿੱਟਾ, ਬਲਜਿੰਦਰ ਸਿੰਘ, ਅਜੀਤ ਸਿੰਘ ਨਾਗਪਾਲ, ਰੁਪਿੰਦਰ ਸਿੰਘ ਸੰਧੂ ਅਤੇ ਸੁਖਦੇਵ ਸਿੰਘ ਵੀ ਹਾਜ਼ਰ ਸਨ।

Advertisement

Advertisement
Advertisement