ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮ ਆਦਮੀ ਪਾਰਟੀ ਦੇ ਆਗੂ ਅਕਾਲੀ ਦਲ ’ਚ ਸ਼ਾਮਲ

10:04 AM Jun 01, 2024 IST
‘ਆਪ’ ਆਗੂ ਪ੍ਰੀਤੀ ਅਰੋੜਾ ਨੂੰ ਸਨਮਾਨਿਤ ਕਰਨ ਹੋਏ ਜਗਬੀਰ ਸਿੰਘ ਸੋਖੀ ਅਤੇ ਹੋਰ। -ਫੋਟੋ: ਗੁਰਿੰਦਰ

ਗੁਰਿੰਦਰ ਸਿੰਘ
ਲੁਧਿਆਣਾ, 31 ਮਈ
ਆਮ ਆਦਮੀ ਪਾਰਟੀ ਦੀ ਆਗੂ ਦਵਿੰਦਰ ਕੌਰ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੀ ਅਗਵਾਈ ਹੇਠ ਗੁਰਪ੍ਰੀਤ ਕੌਰ ਪ੍ਰੀਤੀ ਅਰੋੜਾ ਦੀ ਪ੍ਰੇਰਨਾ ਸਦਕਾ ਦਵਿੰਦਰ ਕੌਰ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਪ੍ਰੀਤੀ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤਾਂ ਖਾਸ ਬਣ ਕੇ ਰਹਿ ਗਈ ਹੈ ਜਿਸ ਨੇ ਸੱਤਾ ਸੰਭਾਲਦਿਆਂ ਹੀ ਸੱਤਾ ’ਤੇ ਬਿਠਾਉਣ ਵਾਲਿਆਂ ਨੂੰ ਹੀ ਲਾਂਭੇ ਕਰ ਦਿੱਤਾ ਹੈ। ਜਗਬੀਰ ਸਿੰਘ ਸੋਖੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਗਏ ਕੰਮਾਂ ਅਤੇ ਉਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਸਾਰੇ ਹੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਵੀ ਦਿੱਤਾ ਜਾਂਦਾ ਹੈ।

Advertisement

Advertisement