For the best experience, open
https://m.punjabitribuneonline.com
on your mobile browser.
Advertisement

ਆਮ ਆਦਮੀ ਪਾਰਟੀ ਦੇ ਆਗੂ ਭਾਜਪਾ 'ਚ ਸ਼ਾਮਲ

03:56 PM Jul 10, 2024 IST
ਆਮ ਆਦਮੀ ਪਾਰਟੀ ਦੇ ਆਗੂ ਭਾਜਪਾ  ਚ ਸ਼ਾਮਲ
ਦਿੱਲੀ ਦੇ ਸਾਬਕਾ ਮੰਤਰੀ ਅਤੇ ਹੋਰ ਆਗੂ ਭਾਜਪਾ ‘ਚ ਸ਼ਾਮਲ ਹੋਣ ਮੌਕੇ। Photo FB/BJP
Advertisement

ਨਵੀਂ ਦਿੱਲੀ, 10 ਜੁਲਾਈ
ਆਮ ਆਦਮੀ ਪਾਰਟੀ ਦੇ ਵਿਧਾਇਕ ਕਰਤਾਰ ਸਿੰਘ ਤੰਵਰ ਅਤੇ ਸਾਬਕਾ ਵਿਧਾਇਕ ਰਾਜ ਕੁਮਾਰ ਆਨੰਦ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਰਾਜਧਾਨੀ ਵਿਚ ਵਿਕਾਸ ਕਾਰਜ ਠੱਪ ਹੋ ਗਏ ਹਨ। ਤੰਵਰ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਘਾਟ, ਪਾਣੀ ਦੀ ਸਮੱਸਿਆ ਅਤੇ ਸਫ਼ਾਈ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਦਿੱਲੀ ਨਰਕ ਬਣ ਗਈ ਹੈ। ਦਲਿਤ ਸਮਾਜ ਨਾਲ ਸਬੰਧ ਰੱਖਣ ਵਾਲੇ ਰਾਜ ਕੁਮਾਰ ਆਨੰਦ ਨੇ ਅਰਵਿੰਦ ਕੇਜਰੀਵਾਲ ‘ਤੇ ਦਲਿਤਾਂ ਨਾਲ ਜੁੜੇ ਮੁੱਦਿਆਂ ਨੂੰ ਅਣਦੇਖਿਆ ਕਰਨ ਦਾ ਦੋਸ਼ ਲਾਇਆ। ਆਨੰਦ ਦਿੱਲੀ ਸਰਕਾਰ ਵਿਚ ਮੰਤਰੀ ਰਹਿ ਚੁੱਕੇ ਹਨ ਅਤੇ ਆਬਕਾਰੀ ਮਾਮਲੇ ਵਿਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਪਾਰਟੀ ਛੱਡ ਦਿੱਤੀ ਸੀ। -ਪੀਟੀਆਈ

Advertisement

Advertisement
Advertisement
Author Image

Puneet Sharma

View all posts

Advertisement