ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮ ਆਦਮੀ ਪਾਰਟੀ ਦੇ ਸਰਪੰਚ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ

01:40 PM Nov 24, 2024 IST

ਮਕਬੂਲ ਅਹਿਮਦ
ਕਾਦੀਆਂ, 24 ਨਵੰਬਰ
ਜ਼ਿਲ੍ਹਾ ਬਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਦੇ ਪਿੰਡ ਰਸੂਲਪੁਰ ਵਿਚ ਕਾਰ ਵਿੱਚ ਜਾ ਰਹੇ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਮੀਤ ਸਿੰਘ ਵਾਸੀ ਪਿੰਡ ਕਰਨਾਮਾ ਨੇ ਦੱਸਿਆ ਕਿ ਉਸ ਦਾ ਭਰਾ ਬਲਬੀਰ ਸਿੰਘ ਸਾਬੀ (47) ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਕਰਨਾਮਾ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਹੈ, ਬੀਤੀ ਰਾਤ ਕਿਸੇ ਕੰਮ ਲਈ ਕਾਰ ਵਿੱਚ ਜਾ ਰਿਹਾ ਸੀ ਤਾਂ ਪਿੰਡ ਰਸੂਲਪੁਰ ਨੇੜੇ ਕਿਸੇ ਨੇ ਗੋਲੀ ਮਾਰ ਦਿੱਤੀ। ਘਟਨਾ ਵਾਲੀ ਥਾਂ ’ਤੇ ਜਾਂਚ ਕਰ ਰਹੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗੋਲੀ ਕਾਰ ਦੇ ਅਗਲੇ ਸ਼ੀਸ਼ੇ ’ਚ ਵੱਜੀ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਥਾਣਾ ਸੇਖਵਾਂ ਦੇ ਐਸਐਚਓ ਗੁਰਮਿੰਦਰ ਸਿੰਘ ਢਿੱਲੋ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਦੂਜੇ ਪਾਸੇ ਡੀਐਸਪੀ ਸਿਟੀ ਬਟਾਲਾ ਸੰਜੀਵ ਕੁਮਾਰ ਨੇ ਵੀ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement