For the best experience, open
https://m.punjabitribuneonline.com
on your mobile browser.
Advertisement

ਆਮ ਆਦਮੀ ਪਾਰਟੀ ਵੱਲੋਂ ਦਸਤਖ਼ਤ ਮੁਹਿੰਮ ਸ਼ੁਰੂ

09:04 AM May 03, 2024 IST
ਆਮ ਆਦਮੀ ਪਾਰਟੀ ਵੱਲੋਂ ਦਸਤਖ਼ਤ ਮੁਹਿੰਮ ਸ਼ੁਰੂ
ਨਵੀਂ ਦਿੱਲੀ ’ਚ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕੁਲਦੀਪ ਕੁਮਾਰ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਮਈ
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ‘ਜੇਲ੍ਹ ਕਾ ਜਵਾਬ ਵੋਟ ਸੇ’ ਤਹਿਤ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ। ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਅਤੇ ਜੰਗਪੁਰਾ ਤੋਂ ‘ਆਪ’ ਵਿਧਾਇਕ ਪ੍ਰਵੀਨ ਕੁਮਾਰ ਨੇ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ। ਲਾਜਪਤ ਨਗਰ ਕੇਂਦਰੀ ਬਾਜ਼ਾਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਵਿੱਚ ਲੋਕਾਂ ਨੇ ‘ਆਈ ਲਵ ਯੂ ਕੇਜਰੀਵਾਲ, ਮਿਸ ਯੂ ਕੇਜਰੀਵਾਲ’’ ਵਰਗੇ ਸੰਦੇਸ਼ ਲਿਖ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਕੁਲਦੀਪ ਕੁਮਾਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਲਈ ਮੁਫਤ ਅਤੇ 24 ਘੰਟੇ ਬਿਜਲੀ, ਪਾਣੀ, ਚੰਗੇ ਸਕੂਲ ਅਤੇ ਹਸਪਤਾਲ ਸਮੇਤ ਬਹੁਤ ਸਾਰੇ ਕੰਮ ਕੀਤੇ ਹਨ।
ਭਾਜਪਾ ਵੱਲੋਂ ਅਜਿਹੇ ਮੁੱਖ ਮੰਤਰੀ ਨੂੰ ਜੇਲ੍ਹ ਵਿੱਚ ਡੱਕਣ ਕਾਰਨ ਦਿੱਲੀ ਦੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਕੇਜਰੀਵਾਲ ਨੇ ਦਿੱਲੀ ਵਿੱਚ ਬਿਜਲੀ, ਪਾਣੀ, ਸਿਹਤ, ਸਿੱਖਿਆ, ਬੱਸਾਂ ’ਚ ਔਰਤਾਂ ਲਈ ਮੁਫਤ ਸਫਰ ਸਮੇਤ ਬੁਨਿਆਦੀ ਮੁੱਦਿਆਂ ’ਤੇ ਕੰਮ ਕੀਤਾ ਹੈ। ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਦਿੱਲੀ ਦੇ ਨੌਜਵਾਨ, ਔਰਤਾਂ ਅਤੇ ਬਜ਼ੁਰਗ ਅਰਵਿੰਦ ਕੇਜਰੀਵਾਲ ਦੇ ਨਾਲ ਹਨ। ਦਿੱਲੀ ਨੂੰ ਅਰਵਿੰਦ ਕੇਜਰੀਵਾਲ ਦੀ ਬਹੁਤ ਕਮੀ ਮਹਿਸੂਸ ਹੋ ਰਹੀ ਹੈ। ਜਨਤਾ ਚਾਹੁੰਦੀ ਹੈ ਕਿ ਅਰਵਿੰਦ ਕੇਜਰੀਵਾਲ ਜਲਦੀ ਜੇਲ੍ਹ ਤੋਂ ਬਾਹਰ ਆ ਕੇ ਪਹਿਲਾਂ ਵਾਂਗ ਉਨ੍ਹਾਂ ਲਈ ਕੰਮ ਕਰਨ।

Advertisement

Advertisement
Author Image

sukhwinder singh

View all posts

Advertisement
Advertisement
×